ਚੰਨੀ ਜੀ, ਕੀ ਤੁਸੀਂ ਅਧਿਆਪਕਾਂ ਨੂੰ ਕੁੱਟ ਕੇ ਮਸਲੇ ਹੱਲ ਕਰਦੇ ਹੋ- ਕੇਜਰੀਵਾਲ
ਕੇਜਰੀਵਾਲ ਨੇ ਇਕ ਵਾਰ CM ਚੰਨੀ 'ਤੇ ਸਾਧਿਆ ਨਿਸ਼ਾਨਾ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ ਸ਼ਬਦੀ ਹਮਲਾ ਲਗਾਤਾਰ ਵਧਦਾ ਜਾ ਰਿਹਾ ਹੈ। ਕੇਜਰੀਵਾਲ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਚੰਨੀ 'ਤੇ ਨਿਸ਼ਾਨਾ ਸਾਧਿਆ ਹੈ।
ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਚੰਨੀ ਜੀ, ਕੀ ਤੁਸੀਂ ਅਧਿਆਪਕਾਂ ਨੂੰ ਇਸ ਤਰ੍ਹਾਂ ਕੁੱਟ ਕੇ ਮਸਲੇ ਹੱਲ ਕਰਦੇ ਹੋ? ਕਈ ਅਧਿਆਪਕ ਹਫ਼ਤਿਆਂ ਤੋਂ ਕੜਾਕੇ ਦੀ ਠੰਢ ਵਿੱਚ ਟੈਂਕੀਆਂ ’ਤੇ ਬੈਠਣ ਲਈ ਮਜਬੂਰ ਹਨ, ਕਈਆਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਜੇਕਰ ਸਾਡੀ ਸਰਕਾਰ ਬਣੀ ਤਾਂ ਅਸੀਂ ਇਨ੍ਹਾਂ ਸਾਰੇ ਅਧਿਆਪਕਾਂ ਦਾ ਬਣਦਾ ਮਾਨ-ਸਨਮਾਨ ਵਾਪਸ ਕਰਾਂਗੇ ਅਤੇ ਇਨ੍ਹਾਂ ਦੇ ਸਾਰੇ ਮਸਲੇ ਹੱਲ ਕਰਾਂਗੇ।
ਦੱਸ ਦੇਈਏ ਕਿ ਪੰਜਾਬ ਦੇ ਬਹੁਤ ਸਾਰੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਆ ਰਹੇ ਹਨ। ਮੰਗਾਂ ਪੂਰੀਆਂ ਨਾ ਹੋਣ ਕਰਕੇ ਅਧਿਆਪਕ ਪਾਣੀ ਵਾਲੀਆਂ ਟੈਂਕੀਆਂ, ਮੋਬਾਇਲ ਟਾਵਰ ਆਦਿ ’ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ। ਕਈ ਵਾਰ ਤਾਂ ਅਧਿਆਪਕਾਂ ਵਲੋਂ ਵਿਧਾਇਕਾਂ ਜਾਂ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਂਦਾ ਹੈ, ਜਿਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਬਹਿਸ ਹੋ ਜਾਂਦੀ ਹੈ। ਪ੍ਰਦਰਸ਼ਨ ਦੌਰਾਨ ਪੁਲਸ ਵਲੋਂ ਅਧਿਆਪਕਾਂ ’ਤੇ ਲਾਠੀਤਾਰਜ ਕੀਤਾ ਜਾਂਦਾ ਹੈ।