ਰਾਹੁਲ ਗਾਂਧੀ ਦਾ ਕੇਂਦਰ 'ਤੇ ਹਮਲਾ, 'ਮੋਦੀ ਸਰਕਾਰ ਦਾ ਹੰਕਾਰ ਸਾਰੀਆਂ ਸਮੱਸਿਆਵਾਂ ਦੀ ਜੜ੍ਹ'
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।
Rahul Gandhi attacks Modi govt
ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ। ਰਾਹੁਲ ਗਾਂਧੀ ਨੇ ਕਿਹਾ ਕਿ ਸਾਰੀਆਂ ਸਮੱਸਿਆਵਾਂ ਦੀ ਜੜ੍ਹ ਮੋਦੀ ਸਰਕਾਰ ਦਾ ਹੰਕਾਰ ਹੈ।
ਉਹਨਾਂ ਲਿਖਿਆ, 'ਮਹਿੰਗਾਈ, ਬੇਰੁਜ਼ਗਾਰੀ, ਖੇਤੀ ਸੰਕਟ, ਚੀਨ ਦਾ ਕਬਜ਼ਾ- ਸਭ ਦੀ ਜੜ੍ਹ ਇਕ ਹੀ ਹੈ- ਮੋਦੀ ਸਰਕਾਰ ਦਾ ਹੰਕਾਰ, ਮਿਤਰ- ਪ੍ਰੇਮ ਅਤੇ ਨਾਕਾਮੀ'। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਗੇ ਲਿਖਿਆ, 'ਬੇਇਨਸਾਫ਼ੀ ਵਿਰੁੱਧ ਆਵਾਜ਼ ਚੁੱਕਣ ਦੇ ਨਾਲ-ਨਾਲ ਅਸੀਂ ਕਾਂਗਰਸ ਸ਼ਾਸਤ ਸੂਬਿਆਂ 'ਚ ਲੋਕਾਂ ਦੇ ਮਸਲੇ ਹੱਲ ਕਰ ਰਹੇ ਹਾਂ-ਲੋਕਾਂ ਦੇ ਮਨ ਦੀ ਗੱਲ ਸੁਣ ਰਹੇ ਹਾਂ'।
ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਸੰਸਦੀ ਦਲ ਦੀ ਬੈਠਕ 'ਚ ਮੋਦੀ ਸਰਕਾਰ 'ਤੇ ਕਿਸਾਨਾਂ ਅਤੇ ਆਮ ਲੋਕਾਂ ਪ੍ਰਤੀ ਅਸੰਵੇਦਨਸ਼ੀਲ ਹੋਣ ਦਾ ਦੋਸ਼ ਲਗਾਇਆ।