ਗੁਜਰਾਤ ਚੋਣਾਂ ’ਚ ਇਤਿਹਾਸਕ ਸਫ਼ਲਤਾ ਦਾ ਸਿਹਰਾ PM ਮੋਦੀ ਦੀ ਭਰੋਸੇਯੋਗਤਾ ਨੂੰ ਜਾਂਦਾ ਹੈ: ਰਾਜਨਾਥ ਸਿੰਘ

ਏਜੰਸੀ

ਖ਼ਬਰਾਂ, ਰਾਸ਼ਟਰੀ

ਰਾਜਨਾਥ ਸਿੰਘ ਨੇ ਟਵੀਟ ਕੀਤਾ ਕਿ ਗੁਜਰਾਤ 'ਚ ਭਾਜਪਾ ਦੀ 'ਇਤਿਹਾਸਕ ਜਿੱਤ' ਵਿਕਾਸ, ਚੰਗੇ ਪ੍ਰਸ਼ਾਸਨ ਅਤੇ ਲੋਕ ਭਲਾਈ ਪ੍ਰਤੀ ਪਾਰਟੀ ਦੀ ਵਚਨਬੱਧਤਾ ਦੀ ਜਿੱਤ ਹੈ।

Rajnath Singh

 

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਇਤਿਹਾਸਕ ਪ੍ਰਦਰਸ਼ਨ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕਪ੍ਰਿਅਤਾ ਅਤੇ ਭਰੋਸੇਯੋਗਤਾ ਨੂੰ ਦਿੱਤਾ ਹੈ।

ਬੀਜੇਪੀ ਗੁਜਰਾਤ ਵਿਚ ਲਗਾਤਾਰ ਸੱਤਵੀਂ ਇਤਿਹਾਸਕ ਜਿੱਤ ਦੇ ਰਾਹ 'ਤੇ ਹੈ ਅਤੇ ਸੂਬੇ ਵਿਚ ਵਿਧਾਨ ਸਭਾ ਚੋਣਾਂ ਵਿਚ ਸਭ ਤੋਂ ਵੱਧ ਸੀਟਾਂ ਜਿੱਤ ਕੇ ਪਿਛਲੇ ਸਾਰੇ ਰਿਕਾਰਡ ਤੋੜ ਸਕਦੀ ਹੈ। ਰਾਜਨਾਥ ਸਿੰਘ ਨੇ ਟਵੀਟ ਕੀਤਾ ਕਿ ਗੁਜਰਾਤ 'ਚ ਭਾਜਪਾ ਦੀ 'ਇਤਿਹਾਸਕ ਜਿੱਤ' ਵਿਕਾਸ, ਚੰਗੇ ਪ੍ਰਸ਼ਾਸਨ ਅਤੇ ਲੋਕ ਭਲਾਈ ਪ੍ਰਤੀ ਪਾਰਟੀ ਦੀ ਵਚਨਬੱਧਤਾ ਦੀ ਜਿੱਤ ਹੈ।

ਉਹਨਾਂ ਕਿਹਾ, ''ਇਸ ਜਿੱਤ ਦਾ ਸਭ ਤੋਂ ਵੱਡਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਜਨਤਾ ਦੇ ਭਰੋਸੇ, ਉਹਨਾਂ ਦੀ ਪ੍ਰਸਿੱਧੀ ਅਤੇ ਭਰੋਸੇਯੋਗਤਾ ਨੂੰ ਜਾਂਦਾ ਹੈ। ਉਹਨਾਂ ਨੂੰ ਵਧਾਈ ਅਤੇ ਜਨਤਾ ਦਾ ਧੰਨਵਾਦ”।

ਰਾਜਨਾਥ ਸਿੰਘ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਸਿੰਘ ਪਟੇਲ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਸੀਆਰ ਪਾਟਿਲ ਨੂੰ ਵੀ ਸੂਬੇ ਵਿਚ ਭਾਜਪਾ ਦੇ ਪ੍ਰਦਰਸ਼ਨ ਲਈ ਵਧਾਈ ਦਿੱਤੀ। ਉਹਨਾਂ ਕਿਹਾ ਕਿ ਇਹਨਾਂ ਸਾਰੇ ਆਗੂਆਂ ਦੀ ਅਣਥੱਕ ਮਿਹਨਤ ਸਦਕਾ ਭਾਜਪਾ ਨੇ ਸਾਰੇ ਰਿਕਾਰਡ ਤੋੜ ਕੇ ਨਵਾਂ ਇਤਿਹਾਸ ਸਿਰਜਿਆ ਹੈ।