candle Factory: ਪੁਣੇ 'ਚ ਮੋਮਬੱਤੀ ਬਣਾਉਣ ਵਾਲੀ ਫੈਕਟਰੀ 'ਚ ਅੱਗ ਲੱਗਣ ਕਾਰਨ 6 ਦੀ ਮੌਤ 

ਏਜੰਸੀ

ਖ਼ਬਰਾਂ, ਰਾਸ਼ਟਰੀ

ਫੈਕਟਰੀ ਵਾਲੇ ਆਮ ਤੌਰ ’ਤੇ ਜਨਮ ਦਿਨ ਦੇ ਜਸ਼ਨਾਂ ਵਿਚ ਵਰਤੀਆਂ ਜਾਣ ਵਾਲੀਆਂ ਮੋਮਬੱਤੀਆਂ ਬਣਾਉਂਦੇ ਹਨ।

6 Dead In Fire At Candle Factory Near Pune

 

Candle Factory: ਮਹਾਰਾਸ਼ਟਰ ਵਿਚ ਪੁਣੇ ਜ਼ਿਲੇ ਦੇ ਪਿੰਪਰੀ ਚਿੰਚਵਾੜ ਇਲਾਕੇ ਵਿਚ ਸ਼ੁੱਕਰਵਾਰ ਨੂੰ ਇਕ ਮੋਮਬੱਤੀ ਬਣਾਉਣ ਵਾਲੀ ਫੈਕਟਰੀ ਵਿਚ ਅੱਗ ਲੱਗਣ ਕਾਰਨ ਘੱਟ ਤੋਂ ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪਿੰਪਰੀ-ਚਿੰਚਵੜ ਨਗਰ ਨਿਗਮ ਦੇ ਕਮਿਸ਼ਨਰ ਸ਼ੇਖਰ ਸਿੰਘ ਨੇ ਦੱਸਿਆ ਕਿ ਅੱਗ ਬੁਝਾਊ ਵਿਭਾਗ ਨੂੰ ਤਲਵਾੜੇ ਸਥਿਤ ਫੈਕਟਰੀ 'ਚ ਦੁਪਹਿਰ ਕਰੀਬ 2.45 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ।

ਉਨ੍ਹਾਂ ਦੱਸਿਆ ਕਿ ਫੈਕਟਰੀ ਵਾਲੇ ਆਮ ਤੌਰ ’ਤੇ ਜਨਮ ਦਿਨ ਦੇ ਜਸ਼ਨਾਂ ਵਿਚ ਵਰਤੀਆਂ ਜਾਣ ਵਾਲੀਆਂ ਮੋਮਬੱਤੀਆਂ ਬਣਾਉਂਦੇ ਹਨ।  ਸ਼ੇਖਰ ਸਿੰਘ ਨੇ ਕਿਹਾ ਕਿ "ਅੱਗ ਬੁਝਾ ਦਿੱਤੀ ਗਈ ਹੈ।" ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।" ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਜ਼ਖਮੀਆਂ ਨੂੰ ਪੁਣੇ ਅਤੇ ਪਿੰਪਰੀ ਚਿੰਚਵਾੜ ਨਗਰ ਨਿਗਮ ਖੇਤਰ ਦੇ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ।