School principal arrested: ਵਿਦਿਆਰਥਣਾਂ ਨੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ 'ਤੇ ਲਗਾਏ ਜਿਨਸੀ ਸ਼ੋਸ਼ਣ ਦੇ ਇਲਜ਼ਾਮ, ਪੁਲਿਸ ਨੇ ਕੀਤਾ ਗ੍ਰਿਫਤਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਸ ਤੋਂ ਪਹਿਲਾਂ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਕਈ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ

Kaithal govt school principal arrested for sexually harassing girl students

School principal arrested: ਹਰਿਆਣਾ ਕੈਥਲ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਚਾਰ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿਚ ਵੀਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਇਸ ਤੋਂ ਪਹਿਲਾਂ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਕਈ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ ਵਿਚ ਉਸ ਨੂੰ ਬਰਖ਼ਾਸਤ ਕਰ ਦਿਤਾ ਗਿਆ ਸੀ।

ਗੁਲ੍ਹਾ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਕੁਲਦੀਪ ਸਿੰਘ ਨੇ ਫ਼ੋਨ 'ਤੇ ਦਸਿਆ ਕਿ ਕੈਥਲ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਵੀਰਵਾਰ ਤੜਕੇ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦਸਿਆ ਕਿ ਬੁਧਵਾਰ ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਚਾਰਾਂ ਲੜਕੀਆਂ ਦੇ ਬਿਆਨ ਦਰਜ ਕੀਤੇ ਗਏ।

ਇਹ ਸ਼ਿਕਾਇਤ 12ਵੀਂ ਜਮਾਤ ਦੀ ਵਿਦਿਆਰਥਣ ਨੇ ਦਰਜ ਕਰਵਾਈ ਹੈ। ਉਸ ਨੇ ਅਪਣੀ ਸ਼ਿਕਾਇਤ ਵਿਚ ਕਿਹਾ ਸੀ ਕਿ ਮੁਲਜ਼ਮ ਉਸ ਨਾਲ ਅਤੇ ਉਸ ਦੀ ਜਮਾਤ ਦੀਆਂ ਤਿੰਨ ਹੋਰ ਵਿਦਿਆਰਥਣਾਂ ਨਾਲ ਦੁਰਵਿਵਹਾਰ ਕਰਦਾ ਸੀ। ਵਿਦਿਆਰਥਣ ਨੇ ਦੋਸ਼ ਲਾਇਆ ਕਿ ਉਹ ਉਸ ਨੂੰ ਅਪਣੇ ਕਮਰੇ ਵਿਚ ਬੁਲਾ ਕੇ ਉਸ ਦਾ ਜਿਨਸੀ ਸ਼ੋਸ਼ਣ ਕਰਦਾ ਸੀ।

ਇਸ ਦੌਰਾਨ ਹਰਿਆਣਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕੈਥਲ ਅਤੇ ਜੀਂਦ ਦੀਆਂ ਘਟਨਾਵਾਂ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦਸਦਿਆਂ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਕੇਂਦਰੀ ਜਾਂਚ ਬਿਊਰੋ ਤੋਂ ਜਾਂਚ ਹੋਣੀ ਚਾਹੀਦੀ ਹੈ।

 (For more news apart from Kaithal govt school principal arrested for sexually harassing girl students, stay tuned to Rozana Spokesman)