‘ਕਿਸਾਨ ਅੰਦੋਲਨ ਨਾਲ ਰੋਜ਼ਾਨਾ 3500 ਕਰੋੜ ਦਾ ਨੁਕਸਾਨ', ਕਿਸਾਨਾਂ ਨੂੰ ਹਟਾਉਣ ਲਈ ਪਟੀਸ਼ਨ ਦਰਜ

ਏਜੰਸੀ

ਖ਼ਬਰਾਂ, ਰਾਸ਼ਟਰੀ

ਰਿਸ਼ਭ ਸ਼ਰਮਾ ਵੱਲੋਂ ਅੰਦੋਲਨਕਾਰੀ ਕਿਸਾਨਾਂ ਖਿਲਾਫ ਸੁਪਰੀਮ ਕੋਰਟ ’ਚ  ਪਟੀਸ਼ਨ ਦਾਇਰ

Another petition in Supreme Court against Farmers Protest

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ ‘ਤੇ ਕਰੀਬ 45 ਦਿਨ ਤੋਂ ਕਿਸਾਨੀ ਮੋਰਚਾ ਲੱਗਿਆ ਹੋਇਆ ਹੈ। ਇਸ ਦੌਰਾਨ ਕਿਸਾਨਾਂ ਨੂੰ ਦਿੱਲੀ ਬਾਰਡਰ ਤੋਂ ਹਟਾਉਣ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਗਈ ਹੈ।

ਰਿਸ਼ਭ ਸ਼ਰਮਾ ਨਾਂਅ ਦੇ ਪਟੀਸ਼ਨਰ ਨੇ ਸੁਪਰੀਮ ਕੋਰਟ ਵਿਚ ਸ਼ਿਕਾਇਤ ਦਰਜ ਕੀਤੀ ਹੈ। ਅਰਜ਼ੀ ਵਿਚ ਕਿਹਾ ਗਿਆ ਹੈ ਕਿ ਕਿਸਾਨਾਂ ਨੂੰ ਬਾਰਡਰ ਤੋਂ ਹਟਾਇਆ ਜਾਵੇ। ਰਾਸਤਾ ਜਾਮ ਕਰਕੇ ਪ੍ਰਦਰਸ਼ਨ ਕਰਨਾ ਸ਼ਾਹੀਨ ਬਾਗ ਮਾਮਲੇ ਵਿਚ ਸੁਪਰੀਮ ਕੋਰਟ ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਖਿਲਾਫ ਹੈ।

ਪਟੀਸ਼ਨਰ ਨੇ ਅਪਣੀ ਅਰਜ਼ੀ ਵਿਚ ਕਿਹਾ ਕਿ ਪ੍ਰਦਰਸ਼ਨ ਤੇ ਰਾਸਤਾ ਜਾਮ ਹੋਣ ਕਾਰਨ ਹਰ ਰੋਜ਼ 3500 ਕਰੋੜ ਦਾ ਨੁਕਸਾਨ ਹੋ ਰਿਹਾ ਹੈ। ਕੱਚੇ ਮਾਲ ਦੀ ਕੀਮਤ 30 ਫੀਸਦੀ ਤੱਕ ਵਧ ਚੁੱਕੀ ਹੈ।

ਉਹਨਾਂ ਕਿਹਾ ਕਿ ਸੁਪਰੀਮ ਕੋਰਟ ਅਪਣੇ ਪਿਛਲੇ ਅੰਤਰਿਮ ਆਦੇਸ਼ ਵਿਚ ਕਿਹਾ ਸੀ ਕਿ ਪ੍ਰਦਰਸ਼ਨ ਸ਼ਾਂਤਮਈ ਹੋਣਾ ਚਾਹੀਦਾ ਹੈ ਪਰ ਪ੍ਰਦਰਸ਼ਨਕਾਰੀਆਂ ਨੇ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਇਆ ਹੈ। ਇਹ ਸੁਪਰੀਮ ਕੋਰਟ ਦਾ ਆਦੇਸ਼ਾਂ ਦੀ ਉਲੰਘਣਾ ਹੈ। ਇਸ ਪਟੀਸ਼ਨ ‘ਤੇ ਸੋਮਵਾਰ ਨੂੰ ਸਰਬਉਚ ਅਦਾਲਤ ਵਿਚ ਸੁਣਵਾਈ ਹੋਵੇਗੀ।