ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ PM ਸਮੇਤ ਹੋਰ ਸਿਆਸੀ ਆਗੂਆਂ ਨੇ ਦਿਤੀ ਵਧਾਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਅਤੇ ਸੰਦੇਸ਼ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ - PM ਮੋਦੀ

tweets

ਨਵੀਂ ਦਿੱਲੀ: ਮਹਾਨ ਯੋਧੇ, ਕਵੀ ਅਤੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਵੱਖ-ਵੱਖ ਸਿਆਸੀ ਆਗੂਆਂ ਨੇ ਸਰਬਤ ਸੰਗਤਾਂ ਨੂੰ ਵਧਾਈਆਂ ਦਿਤੀਆਂ।

ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੰਸਦ ਮੈਂਬਰ ਭਗਵੰਤ ਮਾਨ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸ ਮੰਤਰੀ ਅਲਕਾ ਲਾਂਬਾ, ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਟਵੀਟ ਕਰਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਵਧਾਈ ਦਿਤੀ। 

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 350ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਦੀਆਂ ਆਪਣੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਅਤੇ ਸੰਦੇਸ਼ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ।