ਨਾਬਾਲਗ ਨਾਲ ਸਮੂਹਿਕ ਬਲਾਤਕਾਰ ਦੇ ਦੋਸ਼ 'ਚ ਕਾਂਗਰਸੀ ਵਿਧਾਇਕ ਦਾ ਪੁੱਤਰ ਗ੍ਰਿਫਤਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਵਿਧਾਇਕ ਦਾ ਪੁੱਤਰ ਮਾਮਲੇ 'ਚ ਤੀਜਾ ਮੁਲਜ਼ਮ ਹੈ, ਦੋ ਪਹਿਲਾਂ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ 

Representative Image

 

ਜੈਪੁਰ - ਰਾਜਗੜ੍ਹ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਿਧਾਇਕ ਜੌਹਰੀ ਲਾਲ ਮੀਣਾ ਦੇ ਪੁੱਤਰ ਨੂੰ ਸੋਮਵਾਰ ਨੂੰ ਇੱਕ ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ ਦੇ ਦੋਸ਼ 'ਚ  ਗ੍ਰਿਫਤਾਰ ਕੀਤਾ ਗਿਆ। 

ਮਹੂਵਾ ਦੇ ਐਸ.ਐਚ.ਓ. ਜਤਿੰਦਰ ਸੋਲੰਕੀ ਨੇ ਦੱਸਿਆ ਕਿ ਵਿਧਾਇਕ ਦੇ ਪੁੱਤਰ ਦੀਪਕ ਉਰਫ਼ ਦਿਲੀਪ ਮੀਣਾ ਨੂੰ ਪੋਕਸੋ ਐਕਟ ਨਾਲ ਸੰਬੰਧਿਤ ਕੇਸਾਂ ਦੀ ਸੁਣਵਾਈ ਲਈ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਨੇ ਉਸ ਨੂੰ 13 ਜਨਵਰੀ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਉਨ੍ਹਾਂ ਦੱਸਿਆ ਕਿ ਫਰਵਰੀ 2021 ਵਿੱਚ ਇੱਕ ਨਾਬਾਲਗ ਨਾਲ ਸਮੂਹਿਕ ਬਲਾਤਕਾਰ ਦੇ ਮਾਮਲੇ ਵਿੱਚ ਦੀਪਕ ਤਿੰਨ ਮੁਲਜ਼ਮਾਂ ਵਿੱਚੋਂ ਇੱਕ ਹੈ। ਪੁਲਿਸ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।

ਦੀਪਕ ਨੂੰ ਪੋਕਸੋ ਅਦਾਲਤ ਦੇ ਨਿਰਦੇਸ਼ਾਂ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਸੋਲੰਕੀ ਨੇ ਦੱਸਿਆ ਕਿ ਮੁਲਜ਼ਮ ਦੀਪਕ ਮੀਣਾ ਨੂੰ 13 ਜਨਵਰੀ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅਦਾਲਤ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਦੀਪਕ ਨੂੰ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਮਾਮਲੇ ਵਿੱਚ ਦੋ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਨਾਬਾਲਗ ਲੜਕੀ (15) ਵੱਲੋਂ ਦੌਸਾ ਜ਼ਿਲ੍ਹੇ ਦੇ ਮੰਡਵਾਰ ਥਾਣੇ ਵਿੱਚ ਕੇਸ ਦਰਜ ਕਰਵਾਇਆ ਗਿਆ ਹੈ।

ਸਮੂਹਿਕ ਬਲਾਤਕਾਰ ਦੀ ਇਹ ਘਟਨਾ ਫਰਵਰੀ 2021 ਵਿੱਚ ਵਾਪਰੀ ਸੀ ਅਤੇ ਮਾਰਚ 2022 ਵਿੱਚ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਮੁਲਜ਼ਮ ਲੜਕੀ ਨੂੰ ਮਾਹਵਾ-ਮੰਡਵਾਰ ਰੋਡ ’ਤੇ ਇੱਕ ਹੋਟਲ ਵਿੱਚ ਲੈ ਗਏ ਅਤੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਨਾਲ ਹੀ, ਬਲੈਕਮੇਲ ਕਰਨ ਲਈ ਉਸ ਦੀ ਅਸ਼ਲੀਲ ਵੀਡੀਓ ਵੀ ਬਣਾਈ।

ਪੁਲਿਸ ਨੇ ਦੱਸਿਆ ਕਿ ਘਰ 'ਚੋਂ ਨਕਦੀ ਅਤੇ ਗਹਿਣੇ ਗ਼ਾਇਬ ਹੋਣ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਮਾਮਲਾ ਸਾਹਮਣੇ ਆਇਆ। ਮਾਮਲੇ 'ਚ ਪਰਿਵਾਰ ਨੇ ਪਹਿਲਾਂ ਚੋਰੀ ਦੀ ਸ਼ਿਕਾਇਤ ਦਰਜ ਕਰਵਾਈ ਸੀ।