ਕੇਂਦਰ ਨੇ TV ਚੈਨਲਾਂ ਨੂੰ ਪਰੇਸ਼ਾਨ ਕਰਨ ਵਾਲੀਆਂ ਵੀਡੀਓਜ਼ ਤੇ ਤਸਵੀਰਾਂ ਦੇ ਪ੍ਰਸਾਰਣ ਨੂੰ ਲੈ ਕੇ ਕੀਤਾ ਸਾਵਧਾਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ- ਪ੍ਰੋਗਰਾਮ ਕੋਡ ਖ਼ਿਲਾਫ਼ ਖੂਨ, ਲਾਸ਼ਾਂ ਅਤੇ ਸਰੀਰਕ ਹਮਲਿਆਂ ਦੀਆਂ ਤਸਵੀਰਾਂ ਬਣਦੀਆਂ ਨੇ ਮਾਨਸਿਕ ਪਰੇਸ਼ਾਨੀ ਦਾ ਕਾਰਨ

Govt strict advisory for TV channels

 

ਨਵੀਂ ਦਿੱਲੀ: ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਟੀਵੀ ਚੈਨਲਾਂ ਨੂੰ ਪਰੇਸ਼ਾਨ ਕਰਨ ਵਾਲੇ ਫੁਟੇਜ ਅਤੇ ਤਸਵੀਰਾਂ ਪ੍ਰਸਾਰਿਤ ਕਰਨ ਤੋਂ ਸਾਵਧਾਨ ਕੀਤਾ ਹੈ। ਪ੍ਰੋਗਰਾਮ ਕੋਡ ਦੇ ਖਿਲਾਫ ਖੂਨ, ਲਾਸ਼ਾਂ ਅਤੇ ਸਰੀਰਕ ਹਮਲੇ ਦੀਆਂ ਤਸਵੀਰਾਂ ਨੂੰ ਮਾਨਸਿਕ ਪਰੇਸ਼ਾਨੀ ਦਾ ਕਾਰਨ ਦੱਸਿਆ ਗਿਆ ਹੈ। ਮੰਤਰਾਲੇ ਨੇ ਕਿਹਾ ਕਿ ਚੈਨਲਾਂ ਵੱਲੋਂ ਸੋਸ਼ਲ ਮੀਡੀਆ ਤੋਂ ਲਏ ਗਏ ਹਿੰਸਕ ਵੀਡੀਓਜ਼ 'ਚ ਕੋਈ ਐਡੀਟਿੰਗ ਨਹੀਂ ਕੀਤੀ ਜਾ ਰਹੀ ਹੈ, ਜਿਸ ਨਾਲ ਔਰਤਾਂ ਅਤੇ ਬੱਚਿਆਂ 'ਤੇ ਬੁਰਾ ਪ੍ਰਭਾਵ ਪੈ ਰਿਹਾ ਹੈ।

ਇਹ ਵੀ ਪੜ੍ਹੋ: ਹੁਣ IndiGo ਦੀ ਉਡਾਣ ਵਿਚ ਦੋ ਯਾਤਰੀਆਂ ਨੇ ਸ਼ਰਾਬ ਪੀ ਕੇ ਕੀਤਾ ਹੰਗਾਮਾ, ਪੁਲਿਸ ਨੇ ਕੀਤੇ ਗ੍ਰਿਫ਼ਤਾਰ

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਸਾਰੇ ਟੈਲੀਵਿਜ਼ਨ ਚੈਨਲਾਂ ਨੂੰ ਹਾਦਸਿਆਂ, ਮੌਤਾਂ ਅਤੇ ਹਿੰਸਾ ਦੀਆਂ ਘਟਨਾਵਾਂ ਦੀ ਰਿਪੋਰਟਿੰਗ, ਜਿਸ ਵਿਚ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਵਿਰੁੱਧ ਹਿੰਸਾ ਅਤੇ ਖੂਨ ਦੇ ਛਿੱਟੇ, ਜ਼ਖਮੀ ਵਿਅਕਤੀਆਂ ਦੀਆਂ ਫੋਟੋਆਂ/ਵੀਡੀਓ ਦਿਖਾਏ ਜਾਣ ਦੇ ਸਬੰਧ ਵਿਚ ਇਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਕੁਝ ਵੀਡੀਓਜ਼ ਵਿਚ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਬੇਰਹਿਮੀ ਨਾਲ ਕੁੱਟਿਆ ਜਾ ਰਿਹਾ ਹੈ। ਅਜਿਹੀਆਂ ਘਟਨਾਵਾਂ ਦੀ ਰਿਪੋਰਟ ਕਰਨ ਦਾ ਢੰਗ ਸਰੋਤਿਆਂ ਨੂੰ ਦੁਖਦਾਈ ਅਤੇ ਪ੍ਰੇਸ਼ਾਨ ਕਰਨ ਵਾਲਾ ਹੈ।

ਇਹ ਵੀ ਪੜ੍ਹੋ: ਫਿਲੌਰ ਮੁੱਠਭੇੜ: ਤਿੰਨ ਲੁਟੇਰਿਆਂ ਨੂੰ ਲੱਗੀਆਂ ਗੋਲੀਆਂ, ਇਕ ਦੀ ਮੌਤ, ਇਕ ਫਰਾਰ ਤੇ ਦੋ ਜ਼ੇਰੇ ਇਲਾਜ

ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਅਜਿਹੀਆਂ ਖਬਰਾਂ ਦਾ ਬੱਚਿਆਂ 'ਤੇ ਮਾੜਾ ਮਾਨਸਿਕ ਪ੍ਰਭਾਵ ਵੀ ਪੈ ਸਕਦਾ ਹੈ। ਮੰਤਰਾਲੇ ਨੇ ਦੇਖਿਆ ਹੈ ਕਿ ਜ਼ਿਆਦਾਤਰ ਮਾਮਲਿਆਂ ਵਿਚ ਪ੍ਰੋਗਰਾਮ ਕੋਡ ਦੀ ਪਾਲਣਾ ਅਤੇ ਨਿਰੰਤਰਤਾ ਨੂੰ ਯਕੀਨੀ ਬਣਾਉਣ ਲਈ ਵੀਡੀਓਜ਼ ਨੂੰ ਸੋਸ਼ਲ ਮੀਡੀਆ ਤੋਂ ਲਿਆ ਜਾ ਰਿਹਾ ਹੈ ਅਤੇ ਸੋਧਾਂ ਤੋਂ ਬਿਨਾਂ ਪ੍ਰਸਾਰਿਤ ਕੀਤਾ ਜਾ ਰਿਹਾ ਹੈ।