ਧਾਰਮਿਕ ਸਥਾਨ ਤੋਂ ਵਾਪਸ ਆ ਰਹੇ 4 ਸ਼ਰਧਾਲੂਆਂ ਦੀ ਹਾਦਸੇ ਵਿਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਟੈਂਪੋ ਟਰੈਵਲਰ ਦੇ ਖੜ੍ਹੇ ਟਰੱਕ ਨਾਲ ਟਕਰਾਉਣ ਕਰਕੇ ਵਾਪਰਿਆ

Tumakuru Karnataka accident News

ਕਰਨਾਟਕ ਦੇ ਤੁਮਾਕੁਰੂ ਜ਼ਿਲ੍ਹੇ ਵਿਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਇੱਕ ਟੈਂਪੋ ਟਰੈਵਲਰ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਿਆ।

ਇਕ ਲੜਕੀ ਸਮੇਤ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਾਰੇ ਸਬਰੀਮਾਲਾ ਮੰਦਰ ਤੋਂ ਵਾਪਸ ਆ ਰਹੇ ਸਨ। ਟੱਕਰ ਵਿੱਚ ਟੈਂਪੂ ਟਰੈਵਲਰ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਮ੍ਰਿਤਕਾਂ ਦੀ ਪਛਾਣ ਸਾਕਸ਼ੀ (7), ਵੈਂਕਟੇਸ਼ੱਪਾ (30), ਮਰਤੱਪਾ (35) ਅਤੇ ਗਵਿਸਿਦੱਪਾ (40) ਵਜੋਂ ਹੋਈ ਹੈ।

ਸਾਰੇ ਮ੍ਰਿਤਕ ਕੋਪਲ ਜ਼ਿਲ੍ਹੇ ਦੇ ਵਸਨੀਕ ਸਨ। ਇਸ ਹਾਦਸੇ ਵਿਚ ਸੱਤ ਹੋਰ ਲੋਕ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।