ਖੇਤੀ ਕਾਨੂੰਨਾਂ ਦੇ ਖਿਲਾਫ਼ ਕਰੁਕਸ਼ੇਤਰ 'ਚ ਅੱਜ ਮਹਾਪੰਚਾਇਤ ਕਰਨਗੇ ਰਾਕੇਸ਼ ਟਿਕੈਤ
ਸਰਕਾਰ ਵਾਰ ਵਾਰ ਖੇਤੀ ਕਾਨੂੰਨਾਂ ਵਿੱਚ ਸੋਧ ਕਰਨ ਦੀ ਗੱਲ ਕਰ ਰਹੀ ਹੈ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਅੰਦੋਲਨ ਦਾ ਅੱਜ 76ਵਾਂ ਦਿਨ ਹੈ ਪਰ ਅਜੇ ਤੱਕ ਫਿਲਹਾਲ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ। ਇਸ ਵਿਚਕਾਰ ਅੱਜ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਅੱਜ ਕਰੁਕਸ਼ੇਤਰ 'ਚ ਮਹਾਪੰਚਾਇਤ ਕਰਨਗੇ। ਦੱਸਣਯੋਗ ਹੈ ਕਿ ਸਰਕਾਰ ਨੂੰ 2 ਅਕਤੂਬਰ 2021 ਤੱਕ ਦਾ ਸਮਾਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਹ ਆਪਣੀ ਅਗਲੀ ਰਣਨੀਤੀ ਉਲੀਕਣਗੇ। ਸਰਕਾਰ ਵਾਰ ਵਾਰ ਖੇਤੀ ਕਾਨੂੰਨਾਂ ਵਿੱਚ ਸੋਧ ਕਰਨ ਦੀ ਗੱਲ ਕਰ ਰਹੀ ਹੈ।
ਇਸ ਸਭ ਵਿਚਾਲੇ ਅੱਜ ਕਿਸਾਨ ਨੇਤਾ ਰਾਕੇਸ਼ ਟਿਕੈਤ ਹਰਿਆਣਾ ਦੇ ਕਰੁਕਸ਼ੇਤਰ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਵਿੱਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਉਹ ਐਤਵਾਰ ਨੂੰ ਚਰਖੀ ਦਾਦਰੀ ਵਿੱਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਨ ਪਹੁੰਚੇ। ਕਿਸਾਨਾਂ ਨੇ ਇਸ ਨਾਲ ਮੰਡੀ ਦੀ ਕਿਲ੍ਹੇਬੰਦੀ ਕਰ ਦਿੱਤੀ ਹੈ। ਇਥੋਂ ਹੀ ਟਿਕੈਤ ਕਿਸਾਨੀ ਅੰਦੋਲਨ ਸੰਬੰਧੀ ਆਉਣ ਵਾਲਾ ਪੰਚਾਇਤੀ ਫੈਸਲਾ ਲਵੇਗੀ। ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਨੇ ਸਾਰੀਆਂ ਸੜਕਾਂ 'ਤੇ ਟ੍ਰੈਫਿਕ ਨੂੰ ਸੰਭਾਲਣ ਦੀ ਵਿਵਸਥਾ ਕਰ ਲਈ ਹੈ। ਇੱਕ ਦਰਜਨ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੁਲਿਸ ਬਲ ਤਾਇਨਾਤ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਕਿਸਾਨ ਅਜੇ ਵੀ ਸਰਕਾਰ ਨਾਲ ਗੱਲਬਾਤ ਲਈ ਤਿਆਰ ਹਨ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਤਿੰਨਾਂ ਕਾਨੂੰਨਾਂ ਨੂੰ ਰੱਦ ਕਰ ਦੇਵੇ ਤੇ MSP ਨੂੰ ਕਾਨੂੰਨੀ ਰੂਪ ਦੇ ਦੇਵੇ।