ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ
ਤਿੰਨ ਫਰਵਰੀ ਨੂੰ ਦਿੱਲੀ ਪੁਲਿਸ ਨੇ ਦੀਪ ਸਿੱਧੂ, ਜੁਗਰਾਜ ਸਿੰਘ ਸਮੇਤ ਚਾਰ ਲੋਕਾਂ 'ਤੇ ਇਕ-ਇਕ ਲੱਖ ਰੁਪਏ ਦਾ ਇਨਾਮ ਐਲਾਨਿਆ ਸੀ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਦਾ ਲਗਾਤਾਰ ਜਾਰੀ ਹੈ। ਇਸ ਦਰਮਿਆਨ ਦਿੱਲੀ ਪੁਲਿਸ ਨੇ ਅੱਜ 26 ਜਨਵਰੀ 'ਚ ਹੋਈ ਦਿੱਲੀ ਹਿੰਸਾ ਮਾਮਲੇ 'ਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਿਸ ਮੁਤਾਬਿਕ 26 ਜਨਵਰੀ ਹਿੰਸਾ ਮਾਮਲੇ 'ਚ ਦੀਪ ਸਿੱਧੂ ਨੂੰ ਚੰਡੀਗੜ੍ਹ ਅਤੇ ਅੰਬਾਲਾ ਦੇ ਵਿਚਕਾਰ ਜ਼ੀਰਕਪੁਰ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
ਦਿੱਲੀ ਪੁਲਿਸ ਮੁਤਾਬਿਕ ਦੀਪ ਸਿੱਧੂ ਕੈਲੀਫੋਰਨੀਆ 'ਚ ਰਹਿਣ ਵਾਲੀ ਇਕ ਔਰਤ ਤੇ ਅਦਾਕਾਰ ਦੇ ਸੰਪਰਕ 'ਚ ਸੀ। ਦੀਪ ਸਿੱਧੂ ਵੀਡੀਓ ਬਣਾਉਂਦਾ ਸੀ ਅਤੇ ਉਸਨੂੰ ਭੇਜਦਾ ਸੀ ਅਤੇ ਉਹ ਆਪਣੇ ਫੇਸਬੁੱਕ ਅਕਾਉਂਟ 'ਤੇ ਅਪਲੋਡ ਕਰਦੀ ਸੀ।
ਤਿੰਨ ਫਰਵਰੀ ਨੂੰ ਦਿੱਲੀ ਪੁਲਿਸ ਨੇ ਦੀਪ ਸਿੱਧੂ, ਜੁਗਰਾਜ ਸਿੰਘ ਸਮੇਤ ਚਾਰ ਲੋਕਾਂ 'ਤੇ ਇਕ-ਇਕ ਲੱਖ ਰੁਪਏ ਦਾ ਇਨਾਮ ਐਲਾਨਿਆ ਸੀ। ਦੀਪ ਸਿੱਧੂ ਤਕਰੀਬਨ 15 ਦਿਨਾਂ ਤੋਂ ਫਰਾਰ ਸੀ ਤੇ ਅੱਜ ਪੁਲਿਸ ਨੇ ਇਸ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਇਹ ਨਹੀਂ ਦੱਸਿਆ ਗਿਆ ਹੈ ਕਿ ਪੁਲਿਸ ਨੇ ਉਸਨੂੰ ਕਿਥੋਂ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਉਸ 'ਤੇ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਸੀ।