ਲੋਕ ਸਭਾ ’ਚ ਕਿਸਾਨਾਂ ਦੇ ਹੱਕ ਵਿੱਚ ਗਰਜੇ ਪ੍ਰਨੀਤ ਕੌਰ, ਕਿਹਾ ਕਾਲੇ ਕਾਨੂੰਨ ਰੱਦ ਕਰੇ ਸਰਕਾਰ
ਪ੍ਰਨੀਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ, ਜਿਨ੍ਹਾਂ ਕਿਸਾਨਾਂ ਨੇ ਦੇਸ਼ ਵਿੱਚ ਹਰੀ ਕ੍ਰਾਂਤੀ ਲਿਆ ਕੇ ਲਿਆਂਦੀ ।
Parneet Kaur
ਨਵੀਂ ਦਿੱਲੀ : ਸੰਸਦ ਮੈਂਬਰ ਪ੍ਰਨੀਤ ਕੌਰ ਲੋਕ ਸਭਾ ਵਿੱਚ ਕੇਂਦਰ ਸਰਕਾਰ ਦੇ ਖਿਲਾਫ਼ ਗੱਜਦਿਆਂ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਰਿਆ । ਉਨ੍ਹਾਂ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ, ਇਸ ਦੇ ਉਲਟ ਕੇਂਦਰ ਸਰਕਾਰ ਕਿਸਾਨਾਂ ਨੂੰ ਅਤਿਵਾਦੀ, ਵੱਖਵਾਦੀ ਅਤੇ ਨਕਸਲੀ ਕਹਿ ਕੇ ਬਦਨਾਮ ਕਰ ਰਹੀ ਹੈ । ਪ੍ਰਨੀਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ, ਜਿਨ੍ਹਾਂ ਕਿਸਾਨਾਂ ਨੇ ਦੇਸ਼ ਵਿੱਚ ਹਰੀ ਕ੍ਰਾਂਤੀ ਲਿਆ ਕੇ ਲਿਆਂਦੀ ਅਤੇ ਦੇਸ਼ ਵਿਚ ਅਨਾਜ ਦੀ ਘਾਟ ਨੂੰ ਪੂਰਾ ਕੀਤਾ ।