PM ਮੋਦੀ ਨੇ ਪਹਿਲੀ ਵਾਰ ਜੋ ਬਾਇਡਨ ਨਾਲ ਇਸ ਮੁੱਦੇ 'ਤੇ ਕੀਤੀ ਚਰਚਾ,ਟਵੀਟ ਕਰ ਦਿੱਤੀ ਜਾਣਕਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਗੱਲਬਾਤ ਦੌਰਾਨ ਖੇਤਰੀ ਮੁੱਦਿਆਂ 'ਤੇ ਜਲਵਾਯੂ ਪਰਿਵਰਤਨ ਸਬੰਧੀ ਸਹਿਯੋਗ ਹੋਰ ਵਧਾਉਣ 'ਤੇ ਚਰਚਾ ਕੀਤੀ।

modi and biden

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬੀਤੇ ਦਿਨੀ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨਾਲ ਫੋਨ 'ਤੇ ਗੱਲ ਕੀਤੀ। ਉਨ੍ਹਾਂ ਨੇ ਟਵੀਟ ਕਰ ਇਸ ਗੱਲ ਦੀ ਜਾਣਕਾਰੀ ਸਾਂਝਾ ਵੀ ਕੀਤੀ ਤੇ ਕਿਹਾ,  'ਜੋ ਬਾਇਡਨ ਨੂੰ ਉਨ੍ਹਾਂ ਦੀ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਟਵੀਟ ਵਿਚ ਮੋਦੀ ਨੇ ਦੱਸਿਆ ਕਿ ਅਸੀਂ ਗੱਲਬਾਤ ਦੌਰਾਨ ਖੇਤਰੀ ਮੁੱਦਿਆਂ 'ਤੇ ਜਲਵਾਯੂ ਪਰਿਵਰਤਨ ਸਬੰਧੀ ਸਹਿਯੋਗ ਹੋਰ ਵਧਾਉਣ 'ਤੇ ਚਰਚਾ ਕੀਤੀ।  

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਤੇ ਮੈਂ ਹਿੰਦ-ਪ੍ਰਸ਼ਾਂਤ ਖੇਤਰ ਤੇ ਉਸ ਤੋਂ ਬਾਹਰੀ ਸ਼ਾਂਤੀ, ਸੁਰੱਖਿਆ ਲਈ ਰਣਨੀਤਕ ਸਾਂਝੇਦਾਰੀ ਮਜਬੂਤ ਕਰਨ ਲਈ ਤਤਪਰ ਹਾਂ। ਜ਼ਿਕਰਯੋਗ ਹੈ ਕਿ ਚੀਨ ਨਾਲ ਚੱਲ ਰਹੇ ਸਰਹੱਦੀ ਵਿਵਾਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵਿਚਾਰ-ਵਟਾਂਦਰੇ ਬਹੁਤ ਖਾਸ ਹਨ। ਸੰਯੁਕਤ ਰਾਜ ਅਮਰੀਕਾ ਨੇ ਕਈ ਵਾਰ ਚੀਨ ਦੀ ਵਿਸਥਾਰਵਾਦੀ ਨੀਤੀਆਂ 'ਤੇ ਚਿੰਤਾ ਜ਼ਾਹਰ ਕੀਤੀ ਹੈ। 

MODI tweet

ਜੋ ਬਾਇਡਨ ਵਿਚਾਲੇ ਵਿਚਾਰ ਵਟਾਂਦਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਜਿੱਤ 'ਤੇ ਵਧਾਈ ਦਾ ਸੰਦੇਸ਼ ਵੀ ਭੇਜਿਆ ਹੈ। ਫਿਰ ਪੀਐਮ ਮੋਦੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਭਾਰਤ ਅਤੇ ਅਮਰੀਕਾ ਸਾਂਝੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਇਕੱਠੇ ਖੜ੍ਹੇ ਹਨ। ਜੋ ਬਾਇਡਨ ਨੇ 20 ਜਨਵਰੀ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਪੀਐਮ ਮੋਦੀ ਦੀ ਜੋ ਬਾਇਡਨ ਨਾਲ ਪਹਿਲੀ ਗੱਲਬਾਤ ਹੈ। ਪੀਐਮ ਮੋਦੀ ਨੇ ਬਾਇਡਨ ਦੀ ਸਹੁੰ ਤੋਂ ਬਾਅਦ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਸੀ।