ਦੀਪ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਬਲਦੇਵ ਸਿੰਘ ਸਿਰਸਾ ਨੇ ਕੀਤੇ ਹੈਰਾਨੀਜਨਕ ਖੁਲਾਸੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕੇਂਦਰ ਸਰਕਾਰ ਅੰਦੋਲਨ ਦੀ ਸ਼ੁਰੂਆਤ ਤੋਂ ਹੀ ਕਿਸਾਨੀ ਅੰਦੋਲਨ ਨੂੰ ਲੈ ਕੇ ਗੰਭੀਰ ਨਹੀਂ ਦਿਖਾਈ ਦੇ ਰਹੀ ।

Farmer protest

ਅੰਮ੍ਰਿਤਸਰ , ਗੁਰਪ੍ਰੀਤ ਸਿੰਘ : ਦੀਪ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਹੈਰਾਨੀਜਨਕ ਖੁਲਾਸੇ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਦੀ ਦਿਸ਼ਾ ਨੂੰ ਬਦਲਣ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਅਪਣਾ ਸਕਦੀ ਹੈ । ਸਾਨੂੰ ਕੇਂਦਰ ਸਰਕਾਰ ਦੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝਣਾ ਹੋਵੇਗਾ । ਉਨ੍ਹਾਂ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕੇਂਦਰ ਸਰਕਾਰ ਅੰਦੋਲਨ ਦੀ ਸ਼ੁਰੂਆਤ ਤੋਂ ਹੀ ਕਿਸਾਨੀ ਅੰਦੋਲਨ ਨੂੰ ਲੈ ਕੇ ਗੰਭੀਰ ਨਹੀਂ ਦਿਖਾਈ ਦੇ ਰਹੀ, ਇਸ ਕਰਕੇ ਸਰਕਾਰ ਮਸਲੇ ਦਾ ਹੱਲ ਕੱਢਣ ਦੀ ਬਜਾਏ ਕੋਝੀਆਂ ਚਾਲਾਂ ਚੱਲ ਰਹੀ ਹੈ।   

Related Stories