ਹੈਰਾਨੀਜਨਕ ਹੈ ਕਿ ਪ੍ਰਧਾਨ ਮੰਤਰੀ ਨੇ ਅੰਨਦਾਤਾ ਨੁੰ ਪਰਜੀਵੀ ਆਖਿਆ :ਹਰਸਿਮਰਤ ਕੌਰ ਬਾਦਲ
ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਤੋਂ ਬਾਅਦ ਸੰਸਦ ਵਿਚ ਖੇਤੀਬਾੜੀ ਬਿੱਲਾਂ ਦਾ ਕੀਤਾ ਜ਼ੋਰਦਾਰ ਵਿਰੋਧ
Harsimrat kaur
ਨਵੀਂ ਦਿੱਲੀ : ਸਾਬਕਾ ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਹੈਰਾਨੀਜਨਕ ਗੱਲ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕਿਸਾਨਾਂ ਨੂੰ ਪਰਜੀਵੀ ਆਖਿਆ ਹੈ। ਉਹਨਾਂ ਕਿਹਾ ਕਿ ਉਹ ਇਸਦਾ ਸੰਸਦ ਦੇ ਅੰਦਰ ਤੇ ਬਾਹਰ ਦੋਵੇਂ ਥਾਈਂ ਵਿਰੋਧ ਕਰਦੇ ਹਨ ਅਤੇ ਪ੍ਰਧਾਨ ਮੰਤਰੀ ਨੂੰ ਬੇਨਤੀ ਕਰਦੇ ਹਨ ਕਿ ਉਹ ਕਿਸਾਨ ਅੰਦੋਲਨ ਦੇ ਖਿਲਾਫ ਸਰਕਾਰੀ ਜ਼ਬਰ ਤੁਰੰਤ ਬੰਦ ਕਰਵਾਉਣ।