ਤਿੰਨੇ ਕਾਨੂੰਨਾਂ ਦੇ ਵਾਪਸ ਨਾ ਹੋਣ ਤੱਕ ਕਿਸਾਨੀ ਅੰਦੋਲਨ ਜਾਰੀ ਰਹੇਗਾ -ਰਾਜੇਵਾਲ
ਕਿਹਾ ਕਿ ਜਿਹੜੇ ਨੌਜਵਾਨਾਂ ਨੂੰ ਪੁਲਿਸ ਨੇ ਕੇਸ ਪਾ ਕੇ ਜੇਲ੍ਹਾਂ 'ਚ ਬੰਦ ਕੀਤਾ ਹੈ ,ਉਨ੍ਹਾਂ ਦੇ ਕੇਸਾਂ ਦੀ ਪੈਰਵਾਈ ਖ਼ੁਦ ਯੂਨੀਅਨ ਕਰੇਗੀ ।
Farmer protest
ਨਵੀਂ ਦਿੱਲੀ :ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦਿੱਲੀ 'ਚ ਕਿਸਾਨ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ,ਜਦੋਂ ਤਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਅਤੇ ਐਮ. ਐਸ. ਪੀ. ਦੀ ਗਾਰੰਟੀ ਨਹੀਂ ਦਿੱਤੀ ਜਾਂਦੀ । ਇਸ ਦੇ ਨਾਲ ਹੀ ਰਾਜੇਵਾਲ ਨੇ ਕਿਹਾ ਕਿ ਜਿਹੜੇ ਨੌਜਵਾਨਾਂ ਨੂੰ ਪੁਲਿਸ ਨੇ ਕੇਸ ਪਾ ਕੇ ਜੇਲ੍ਹਾਂ 'ਚ ਬੰਦ ਕੀਤਾ ਹੈ ,ਉਨ੍ਹਾਂ ਦੇ ਕੇਸਾਂ ਦੀ ਪੈਰਵਾਈ ਖ਼ੁਦ ਯੂਨੀਅਨ ਕਰੇਗੀ ਅਤੇ ਵਕੀਲ ਇਸ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ ।