ਊਨਾ 'ਚ 2 ਝੌਂਪੜੀਆਂ 'ਚ ਅੱਗ ਲੱਗਣ ਕਾਰਨ 4 ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਅੱਗ ਲੱਗਣ ਦੇ ਕਾਰਨਾਂ ਬਾਰੇ ਫ਼ਿਲਹਾਲ ਜਾਣਕਾਰੀ ਨਹੀਂ 

Representative Image

 

ਊਨਾ - ਊਨਾ ਜ਼ਿਲ੍ਹੇ ਦੇ ਅੰਬ ਉਪ-ਮੰਡਲ 'ਚ ਦੋ ਝੌਂਪੜੀਆਂ 'ਚ ਅੱਗ ਲੱਗਣ ਕਾਰਨ 4 ਜਣੇ ਜਿਉਂਦੇ ਸੜ ਗਏ, ਜਿਨ੍ਹਾਂ ਵਿੱਚ ਤਿੰਨ ਭੈਣ-ਭਰਾ ਸ਼ਾਮਲ ਹਨ। 

ਐਸ.ਐਚ.ਓ. ਆਸ਼ੀਸ਼ ਪਠਾਨੀਆ ਨੇ ਦੱਸਿਆ ਕਿ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਦੇ ਰਹਿਣ ਵਾਲੇ ਭਦੇਸ਼ਵਰ ਦਾਸ ਅਤੇ ਰਮੇਸ਼ ਦਾਸ ਦੀਆਂ ਝੁੱਗੀਆਂ ਵਿੱਚ ਬੁੱਧਵਾਰ ਰਾਤ ਨੂੰ ਅੱਗ ਲੱਗ ਗਈ।

ਮ੍ਰਿਤਕਾਂ ਵਿੱਚ ਰਮੇਸ਼ ਦਾਸ ਦੇ ਤਿੰਨ ਬੱਚੇ ਨੀਤੂ (14), ਗੋਲੂ ਕੁਮਾਰ (7), ਸ਼ਿਵਮ ਕੁਮਾਰ (6) ਅਤੇ ਉਨ੍ਹਾਂ ਦੇ ਰਿਸ਼ਤੇਦਾਰ ਕਾਲੀਦਾਸ ਦਾ ਪੁੱਤਰ ਸੋਨੂੰ ਕੁਮਾਰ (17) ਸ਼ਾਮਲ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫ਼ਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਨੂੰ ਹੋਰ ਫ਼ੈਲਣ ਤੋਂ ਰੋਕਿਆ, ਅਤੇ ਨਾਲ ਹੀ ਇਹ ਵੀ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਉਪ-ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਅਧਿਕਾਰੀਆਂ ਨੂੰ ਪੀੜਤ ਪਰਿਵਾਰਾਂ ਨੂੰ ਤੁਰੰਤ ਰਾਹਤ ਮੁਹੱਈਆ ਕਰਵਾਉਣ ਲਈ ਕਿਹਾ ਹੈ।