Atishi Resigned News: ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, LG ਨੂੰ ਸੌਂਪਿਆ ਅਸਤੀਫ਼ਾ

ਸਪੋਕਸਮੈਨ Fact Check

ਖ਼ਬਰਾਂ, ਰਾਸ਼ਟਰੀ

Atishi Resigned News: LG ਵਿਨੈ ਕੁਮਾਰ ਸਕਸੈਨਾ ਨੇ 7ਵੀਂ ਦਿੱਲੀ ਵਿਧਾਨ ਸਭਾ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ

Atishi resigned from the post of Chief Minister

Atishi resigned from the post of Chief Minister: ਦਿੱਲੀ ਵਿਧਾਨ ਸਭਾ ਚੋਣਾਂ 2025 ਵਿੱਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ, ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਨੇ ਅੱਜ ਉਪ ਰਾਜਪਾਲ ਵੀਕੇ ਸਕਸੈਨਾ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਅਸਤੀਫ਼ਾ ਸੌਂਪਿਆ।

ਅਸਤੀਫ਼ਾ ਦੇਣ ਤੋਂ ਬਾਅਦ ਉਹ ਸਕੱਤਰੇਤ ਤੋਂ ਚਲੇ ਗਏ। ਉਨ੍ਹਾਂ ਦਾ ਕਾਰਜਕਾਲ ਸਿਰਫ਼ ਸਾਢੇ ਚਾਰ ਮਹੀਨੇ ਹੀ ਰਿਹਾ।  ਇਸ ਤੋਂ ਬਾਅਦ LG ਵਿਨੈ ਕੁਮਾਰ ਸਕਸੈਨਾ ਨੇ 7ਵੀਂ ਦਿੱਲੀ ਵਿਧਾਨ ਸਭਾ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ।

 


ਆਤਿਸ਼ੀ ਨੇ 21 ਸਤੰਬਰ, 2024 ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ, ਜਦੋਂ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਘੁਟਾਲੇ ਦੇ ਇੱਕ ਮਾਮਲੇ ਵਿੱਚ ਜੇਲ ਜਾਣ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ 43 ਸਾਲਾ ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਬਣੀ, ਜਿਸ ਤੋਂ ਪਹਿਲਾਂ ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਿਤ ਵੀ ਮੁੱਖ ਮੰਤਰੀ ਦੇ ਅਹੁਦੇ 'ਤੇ ਰਹਿ ਚੁੱਕੇ ਸਨ।

 

 


ਦਿੱਲੀ ਚੋਣਾਂ 'ਚ ਆਪਣੀ ਸੀਟ ਤੋਂ ਮਿਲੀ ਜਿੱਤ ਤੋਂ ਬਾਅਦ ਆਤਿਸ਼ੀ ਜਸ਼ਨ ਮਨਾਉਂਦੀ ਨਜ਼ਰ ਆਈ। ਇਸ 'ਤੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਿਸ਼ਾਨਾ ਸਾਧਿਆ , ''ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ, ਤੁਹਾਡੇ ਮਹਾਨ ਨੇਤਾ ਹਾਰ ਗਏ ਹਨ, ਫਿਰ ਵੀ ਤੁਸੀਂ ਜਸ਼ਨ ਮਨਾ ਰਹੇ ਹੋ।