ਕੁਲਦੀਪ ਸੇਂਗਰ ਦੀ ਪਟੀਸ਼ਨ 'ਤੇ 3 ਮਹੀਨਿਆਂ ’ਚ ਫੈਸਲਾ ਕਰੇ ਹਾਈ ਕੋਰਟ : ਸੁਪਰੀਮ ਕੋਰਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਨਾਓ ਜਬਰ ਜਨਾਹ ਪੀੜਤਾ ਦੇ ਪਿਤਾ ਦੀ ਮੌਤ ਦਾ ਮਾਮਲਾ

ਕੁਲਦੀਪ ਸੇਂਗਰ ਦੀ ਪਟੀਸ਼ਨ 'ਤੇ 3 ਮਹੀਨਿਆਂ ’ਚ ਫੈਸਲਾ ਕਰੇ ਹਾਈ ਕੋਰਟ : ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੱਢੇ ਗਏ ਨੇਤਾ ਕੁਲਦੀਪ ਸਿੰਘ ਸੇਂਗਰ ਦੀ ਪਟੀਸ਼ਨ ਉਤੇ ਸੁਣਵਾਈ ਕੀਤੀ ਜਾਵੇ ਅਤੇ ਕਿਹਾ ਕਿ ਇਸ ਦਾ ਫੈਸਲਾ ਤਿੰਨ ਮਹੀਨਿਆਂ ਦੇ ਅੰਦਰ ਲਿਆ ਜਾਣਾ ਚਾਹੀਦਾ ਹੈ। ਸੇਂਗਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਿਤਾ ਦੀ ਹਿਰਾਸਤ ’ਚ ਮੌਤ ਦੇ ਮਾਮਲੇ ’ਚ ਦੋਸ਼ੀ ਠਹਿਰਾਏ ਜਾਣ ਨੂੰ ਚੁਨੌਤੀ ਦਿਤੀ ਸੀ।

ਹਾਈ ਕੋਰਟ ਦੇ 19 ਜਨਵਰੀ ਦੇ ਹੁਕਮਾਂ ਨੂੰ ਚੁਨੌਤੀ ਦੇਣ ਵਾਲੀ ਸੇਂਗਰ ਦੀ ਪਟੀਸ਼ਨ ਉਤੇ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਚੀਫ ਜਸਟਿਸ ਸੂਰਿਆ ਕਾਂਤ, ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਬੈਂਚ ਨੇ ਕਿਹਾ ਕਿ ਪੀੜਤਾ ਦੇ ਪਰਵਾਰ ਵਲੋਂ ਦਾਇਰ ਅਪੀਲ ਦੀ ਸੁਣਵਾਈ ਸੇਂਗਰ ਦੀ ਪਟੀਸ਼ਨ ਦੇ ਨਾਲ ਹਾਈ ਕੋਰਟ ਨੂੰ ਵੀ ਕਰਨੀ ਚਾਹੀਦੀ ਹੈ।

ਬੈਂਚ ਸੇਂਗਰ ਦੀ ਪਟੀਸ਼ਨ ਉਤੇ ਸੁਣਵਾਈ ਕਰ ਰਹੀ ਸੀ, ਜਿਸ ਵਿਚ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਨੌਤੀ ਦਿਤੀ ਗਈ ਸੀ, ਜਿਸ ਨੇ ਇਸ ਮਾਮਲੇ ਵਿਚ ਉਨ੍ਹਾਂ ਦੀ 10 ਸਾਲ ਦੀ ਕੈਦ ਦੀ ਸਜ਼ਾ ਨੂੰ ਮੁਅੱਤਲ ਕਰਨ ਤੋਂ ਇਨਕਾਰ ਕਰ ਦਿਤਾ ਸੀ।