ਦੋ ਹਿੰਦੁਸਤਾਨ ਨਹੀਂ ਬਣਨ ਦੇਵਾਂਗੇ : ਰਾਹੁਲ ਗਾਂਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਰਨਾਟਕ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਵਰਤਮਾਨ ਸਰਕਾਰ ਦੋ ਹਿੰਦੁਸਤਾਨ ......

Rahul Ghandi


ਨਵੀਂ ਦਿੱਲੀ- ਕਰਨਾਟਕ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਵਰਤਮਾਨ ਸਰਕਾਰ ਦੋ ਹਿੰਦੁਸਤਾਨ ਬਣਾਉਣਾ ਚਾਹੁੰਦੀ ਹੈ। ਜਿਸ ਵਿਚ ਪਹਿਲਾ ਹਿੰਦੁਸਤਾਨ ਅਮੀਰ ਉਦਯੋਗਪਤੀਆਂ ਵਰਗੇ ਮੇਹੁਲ ਚੌਕਸੀ ਅਤੇ ਨੀਰਵ ਮੋਦੀ ਦਾ ਅਤੇ ਦੂਜਾ ਹਿੰਦੁਸਤਾਨ ਬੇਰੁਜ਼ਗਾਰੀ, ਗਰੀਬੀ ਦਾ ਬਣਾਉਣਾ ਚਾਹੁੰਦੀ ਹੈ। ਰਾਹੁਲ ਨੇ ਕਿਹਾ ਕਿ ਕਾਂਗਰਸ ਪਾਰਟੀ ਇਹ ਦੋ ਹਿੰਦੁਸਤਾਨ ਨਹੀਂ ਬਣਨ ਦੇਵੇਗੀ।

ਇਕ ਹੀ ਹਿੰਦੁਸਤਾਨ ਰਹੇਗਾ ਅਤੇ ਜੇਕਰ ਕੋਈ ਕਾਨੂੰਨ ਤੋੜੇਗਾ ਤਾਂ ਉਹ ਜੇਲ੍ਹ ਜਾਵੇਗਾ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਇਕ ਅਤੇ ਇਤਿਹਾਸਕ ਨੀਤੀ ਘੱਟੋ ਘੱਟ ਆਮਦਨ ਗਰੰਟੀ ਯੋਜਨਾ ਨੂੰ ਲਾਗੂ ਕਰਨ ਜਾ ਰਹੀ ਹੈ। ਰਾਹੁਲ ਨੇ ਕਿਹਾ ਕਿ ਅੱਜ 45 ਸਾਲ ਵਿਚ ਸਭ ਤੋਂ ਜ਼ਿਆਦਾ ਬੇਰੁਜ਼ਗਾਰੀ ਹੈ।

ਰਾਹੁਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ, ਪੁਲਵਾਮਾ ਵਿਚ ਸੀਆਰਪੀਐਫ ਦੇ ਜਵਾਨ ਸ਼ਹੀਦ ਹੋਏ ਹਨ। ਮੇਰਾ ਪ੍ਰਧਾਨ ਮੰਤਰੀ ਨੂੰ ਸਿੱਧਾ ਸਵਾਲ ਹੈ ਕਿ ਉਨ੍ਹਾਂ ਦੀ ਸ਼ਹੀਦੀ ਦਾ ਕੌਣ ਜ਼ਿੰਮੇਵਾਰ ਹੈ।