ਜਾਣੋ ਕਿਹੜੇ ਸੂਬਿਆਂ ਵਿਚ ਲੋਕ ਹੋਲੀ ਦੇ ਨਾਲ ਲੈ ਸਕਣਗੇ ਮੀਂਹ ਦਾ ਆਨੰਦ

ਏਜੰਸੀ

ਖ਼ਬਰਾਂ, ਰਾਸ਼ਟਰੀ

ਹੋਲੀ ਵਾਲੇ ਦਿਨ ਜਾਣੋ ਕਿਹੜੇ ਸੂਬਿਆਂ ਵਿਚ ਪਵੇਗਾ ਮੀਂਹ

File

ਨਵੀਂ ਦਿੱਲੀ- ਐਨਸੀਆਰ ਸਮੇਤ ਉੱਤਰ ਭਾਰਤ ਦੇ ਕਈ ਰਾਜਾਂ ਦੇ ਲੋਕ ਅਜੇ ਅਗਲੇ ਤਿੰਨ-ਚਾਰ ਦਿਨਾਂ ਲਈ ਸੁਹਾਵਣੇ ਮੌਸਮ ਦਾ ਅਨੰਦ ਲੈ ਸਕਦੇ ਹਨ। ਦਰਅਸਲ, 10 ਮਾਰਚ ਨੂੰ ਅਸਮਾਨ ਵਿਚ ਬੱਦਲ ਵਾਈ ਰਹੇਗੀ ਅਤੇ ਮੌਸਮ ਠੰਡਾ ਰਹੇਗਾ। ਮੌਸਮ ਵਿਭਾਗ ਅਨੁਸਾਰ 10 ਤਰੀਕ ਨੂੰ ਬਾਰਸ਼ ਨਹੀਂ ਹੋਵੇਗੀ।

ਪਰ 11 ਅਤੇ 12 ਮਾਰਚ ਨੂੰ, ਦਿੱਲੀ-ਐਨਸੀਆਰ ਸਮੇਤ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰੀ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਤੂਫਾਨ ਦੇ ਨਾਲ ਬਾਰਸ਼ ਹੋ ਸਕਦੀ ਹੈ। ਹਾਲਾਂਕਿ ਬਿਹਾਰ-ਝਾਰਖੰਡ ਵਿੱਚ ਹੋਲੀ ਵਾਲੇ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ ਇਸ ਅਰਸੇ ਦੌਰਾਨ ਕੁਝ ਇਲਾਕਿਆਂ ਵਿੱਚ ਗੜੇ ਵੀ ਪੈ ਸਕਦੇ ਹਨ।

ਕਿਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ 10-14 ਮਾਰਚ ਦੇ ਦੌਰਾਨ ਪੱਛਮੀ ਗੜਬੜੀ ਕਾਰਨ ਮੌਸਮ ਅਚਾਨਕ ਮੋੜ ਲੈ ਲਵੇਗਾ। ਇਸ ਮਿਆਦ ਦੇ ਦੌਰਾਨ ਹੋਣ ਵਾਲੀਆਂ ਤਬਦੀਲੀਆਂ ਬਾਰਸ਼ ਦੇ ਨਾਲ ਤੇਜ਼ ਹਵਾਵਾਂ ਦਾ ਕਾਰਨ ਬਣ ਸਕਦੀਆਂ ਹਨ। ਮੌਸਮ ਵਿਭਾਗ ਦੇ ਅਨੁਸਾਰ, ਪੱਛਮੀ ਬੰਗਾਲ, ਸਿੱਕਮ, ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ 10 ਤੋਂ 12 ਮਾਰਚ ਤੱਕ ਬਾਰਸ਼ ਹੋ ਸਕਦੀ ਹੈ।

ਇਸ ਸਮੇਂ ਦੌਰਾਨ ਤੇਜ਼ ਬਿਜਲੀ ਚਮਕਣ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਅਰੁਣਾਚਲ ਪ੍ਰਦੇਸ਼ ਵਿੱਚ ਵੀ 10-12 ਮਾਰਚ ਦੇ ਦੌਰਾਨ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। 12 ਮਾਰਚ ਤਕ ਜੰਮੂ-ਕਸ਼ਮੀਰ, ਲੱਦਾਖ ਅਤੇ ਤਾਮਿਲਨਾਡੂ ਦੇ ਤੱਟਵਰਤੀ ਇਲਾਕਿਆਂ, ਪੁਡੂਚੇਰੀ ਅਤੇ ਕੈਰੀਕਲ ਨੂੰ ਛੱਡ ਕੇ ਪੂਰੇ ਭਾਰਤ ਵਿਚ ਵੱਧ ਤੋਂ ਵੱਧ ਤਾਪਮਾਨ ਘੱਟ ਰਹਿਣ ਦੀ ਉਮੀਦ ਹੈ।

ਉੱਥੇ ਹੀ 12 ਮਾਰਚ ਤੱਕ ਕਈ ਰਾਜਾਂ ਵਿਚ ਰਾਤ ਨੂੰ ਤਾਪਮਾਨ ਦੇ ਘੱਟ ਰਹਿਣ ਦੀ ਉਮੀਦ ਹੈ। ਮਹਾਰਾਸ਼ਟਰ, ਗੁਜਰਾਤ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ, ਉੜੀਸਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਤੇਲੰਗਾਨਾ ਅਤੇ ਅਰੁਣਾਚਲ ਪ੍ਰਦੇਸ਼ ਵਿਚ ਰਾਤ ਦਾ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹੋਰ ਖੇਤਰਾਂ ਵਿਚ ਰਾਤ ਦਾ ਤਾਪਮਾਨ ਵਧਣ ਦੀ ਉਮੀਦ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।