ਤੇਲ ਦੀਆਂ ਵਧਦੀਆਂ ਕੀਮਤਾਂ ਕਰਕੇ ਵਿਰੋਧੀ ਧਿਰ ਵੱਲੋਂ ਹੰਗਾਮਾ, ਕਾਰਵਾਈ 12 ਵਜੇ ਤੱਕ ਮੁਲਤਵੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਨਾਹਰੇਬਾਜ਼ੀ ਅਤੇ ਰੌਲਾ ਪਾਉਣ ਤੋਂ ਰੋਕਣ ਅਤੇ ਮਹਿਲਾ ਸਸ਼ਕਤੀਕਰਨ ਦੇ ਮੁੱਦੇ ’ਤੇ ਵਿਚਾਰ ਵਟਾਂਦਰੇ

Rajya Sabha

ਨਵੀਂ ਦਿੱਲੀ:  ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਹੰਗਾਮਾ ਕੀਤਾ ਗਿਆ ਹੈ। ਹੁਣ ਲੋਕ ਸਭਾ ਅਤੇ ਰਾਜ ਸਭਾ ਨੇ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ। ਬੀਤੇ ਦਿਨੀ ਵੀ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਵਲੋਂ ਪਟਰੌਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧੇ ਦੇ ਮੁੱਦੇ ’ਤੇ ਹੋਏ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਸੋਮਵਾਰ ਸ਼ਾਮ 5.30 ਵਜੇ ਤਕ ਮੁਲਤਵੀ ਕਰ ਦਿਤੀ ਗਈ ਸੀ। 

ਲੋਕ ਸਭਾ ਦੇ ਮਰਹੂਮ ਮੈਂਬਰ ਮੋਹਨ ਐਸ. ਡੇਲਕਰ ਅਤੇ ਨੰਦਕੁਮਾਰ ਸਿੰਘ ਚੌਹਾਨ ਅਤੇ ਸੱਤ ਸਾਬਕਾ ਮੈਂਬਰਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਮੁਲਅਲ ਹੋਈ ਸ਼ਾਮ ਪੰਜ ਵਜੇ ਜਦੋਂ ਸਦਨ ਦੀ ਬੈਠਕ ਮੁੜ ਸ਼ੁਰੂ ਹੋਈ ਤਾਂ ਵਿਰੋਧੀ ਮੈਂਬਰ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਨਾਅਰੇਬਾਜ਼ੀ ਕਰਨ ਲੱਗੇ। ਹੰਗਾਮੇ ਵਿਚਕਾਰ ਸਦਨ ਦੇ ਮੇਜ ਉੱਤੇ ਜ਼ਰੂਰੀ ਕਾਗਜ਼ਾਤ ਰੱਖੇ ਗਏ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਨਾਹਰੇਬਾਜ਼ੀ ਅਤੇ ਰੌਲਾ ਪਾਉਣ ਤੋਂ ਰੋਕਣ ਅਤੇ ਮਹਿਲਾ ਸਸ਼ਕਤੀਕਰਨ ਦੇ ਮੁੱਦੇ ’ਤੇ ਵਿਚਾਰ ਵਟਾਂਦਰੇ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕਈ ਵਾਰ ਕਹਿ ਚੁੱਕੇ ਹਨ ਕਿ ਇਸ ਬਿਲ ਨੂੰ ਪਾਸ ਕੀਤਾ ਜਾਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਿਵੇਂ ਜਿਵੇਂ ਮਹਿੰਗਾਈ ਵਧ ਰਹੀ ਹੈ, ਔਰਤਾਂ ਦੇ ਮੁੱਦੇ ’ਤੇ ਵੀ ਪਟਰੌਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਾਂਗ ਗੱਲਬਾਤ ਹੋਣੀ ਚਾਹੀਦੀ ਹੈ। ਕਾਂਗਰਸ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸੂਬਾ ਸਰਕਾਰ ਪੰਜਾਬ ’ਚ ਪਟਰੌਲ ਅਤੇ ਡੀਜ਼ਲ ’ਤੇ ਵੱਧ ਟੈਕਸ ਲਗਾ ਰਹੀ ਹੈ। ਉਥੇ ਦੇ ਕਾਂਗਰਸ ਮੈਂਬਰਾਂ ਨੂੰ ਵੀ ਬੋਲਣਾ ਚਾਹੀਦਾ ਹੈ। ਨਾਹਰੇਬਾਜ਼ੀ ਜਾਰੀ ਰਹਿਣ ਉੱਤੇ ਬਿਰਲਾ ਨੇ ਕਰੀਬ ਸ਼ਾਮ 5 ਵਜੇ ਤਕ ਸਦਨ ਨੂੰ  ਮੁਲਤਵੀ ਕਰ ਦਿਤਾ।