ਇਰਾਨ-ਇਜ਼ਰਾਇਲ ਜੰਗ ਦੌਰਾਨ ਮਾਰੇ ਗਏ ਲੋਕਾਂ ਪ੍ਰਤੀ ਸਾਡੀ ਹਮਦਰਦੀ ਹੈ : ਐਸ. ਜੈ. ਸ਼ੰਕਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ : ਖਾੜੀ ਦੇਸ਼ਾਂ ’ਚ ਰਹਿੰਦੇ ਭਾਰਤੀਆਂ ਦੀ ਸੁਰੱਖਿਆ ਲਈ ਭਾਰਤ ਸਰਕਾਰ ਵਚਨਬੱਧ ਹੈ

Our condolences to those killed during the Iran-Israel war: S. Jai Shankar

ਨਵੀਂ ਦਿੱਲੀ : ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਸ਼ੁਰੂ ਹੋ ਗਿਆ। ਲੋਕ ਸਭਾ ਦੀ ਕਾਰਵਾਈ ਸਿਰਫ਼ ਪੰਜ ਮਿੰਟ ਚੱਲੀ, ਜਿਸ ਦੌਰਾਨ ਮ੍ਰਿਤਕ ਮੈਂਬਰਾਂ ਨੂੰ ਸ਼ਰਧਾਂਜਲੀ ਦਿੱਤੀ ਗਈ । ਇਸ ਤੋਂ ਬਾਅਦ ਸਦਨ ਨੂੰ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਇਸ ਦੌਰਾਨ ਰਾਜ ਸਭਾ ਵਿਚ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਵਲੋਂ ਅਮਰੀਕਾ-ਇਜ਼ਰਾਈਲ ਅਤੇ ਈਰਾਨ ਯੁੱਧਾਂ 'ਤੇ ਆਪਣਾ ਬਿਆਨ ਦਿੱਤਾ ਜਾ ਰਿਹਾ ਹੈ, ਪਰ ਵਿਰੋਧੀ ਧਿਰ ਵਲੋਂ ਲਗਾਤਾਰ ਨਾਅਰੇਬਾਜ਼ੀ ਤੇ ਹੰਗਾਮਾ ਜਾਰੀ ਹੈ।

ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ ਨੇ ਕਿਹਾ ਕਿ ਮੱਧ ਪੂਰਬ ਯੁੱਧ ਦੇ ਭਾਰਤ 'ਤੇ ਪ੍ਰਭਾਵ ਅਤੇ ਊਰਜਾ ਸੰਕਟ 'ਤੇ ਇਕ ਛੋਟੀ ਜਿਹੀ ਬਹਿਸ ਹੋਣੀ ਚਾਹੀਦੀ ਹੈ। ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਮੱਧ ਪੂਰਬ ਵਿਚ 28 ਫਰਵਰੀ ਤੋਂ ਤਣਾਅ ਬਣਿਆ ਹੋਇਆ ਹੈ। ਕਈ ਖਾੜੀ ਦੇਸ਼ਾਂ ਵਿਚ ਸਥਿਤੀ ਤਣਾਅਪੂਰਨ ਹੈ। ਗੱਲਬਾਤ ਹੋਣੀ ਚਾਹੀਦੀ ਹੈ ਅਤੇ ਤਣਾਅ ਘੱਟ ਕਰਨਾ ਚਾਹੀਦਾ ਹੈ। ਅਸੀਂ ਭਾਰਤੀਆਂ ਦੀ ਸੁਰੱਖਿਆ ਲਈ ਵਚਨਬੱਧ ਹਾਂ। ਸੀ.ਸੀ.ਐਸ. ਮੀਟਿੰਗ ਵਿਚ ਮੱਧ ਪੂਰਬ ਦੀ ਸਥਿਤੀ ਅਤੇ ਭਾਰਤੀਆਂ ਦੀ ਸੁਰੱਖਿਆ ਬਾਰੇ ਚਰਚਾ ਕੀਤੀ ਗਈ। ਵਿਦੇਸ਼ ਮੰਤਰਾਲਾ ਲੋੜਵੰਦਾਂ ਦੇ ਸੰਪਰਕ ਵਿਚ ਹੈ। ਸਾਰੇ ਵਿਭਾਗਾਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਖਾੜੀ ਵਿਚ ਆਮ ਜਨਜੀਵਨ ਅਤੇ ਕਾਰੋਬਾਰ ਪ੍ਰਭਾਵਿਤ ਹੋਏ ਹਨ। ਜਾਨਾਂ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਜਾਂਦੀ ਹੈ।