ਯੋਗੀ ਦੀ ਰਿਹਾਇਸ਼ ਅੱਗੇ ਆਤਮਦਾਹ ਦੀ ਕੋਸ਼ਿਸ਼ ਕਰਨ ਵਾਲੀ ਲੜਕੀ ਦੇ ਪਿਤਾ ਦੀ ਜੇਲ 'ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਨਾਵ ਤੋਂ ਵਿਧਾਇਕ ਕੁਲਦੀਪ ਸੇਂਗਰ 'ਤੇ ਸਮੂਹਿਕ ਬਲਾਤਕਾਰ ਦਾ ਦੋਸ਼ ਲਗਾਉਂਦੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਆਤਮਦਾਹ ਦੀ ਕੋਸ਼ਿਸ਼ ਕਰਨ ...

daughter raped by mla raped by father jail

ਕਾਨਪੁਰ : ਉਨਾਵ ਤੋਂ ਵਿਧਾਇਕ ਕੁਲਦੀਪ ਸੇਂਗਰ 'ਤੇ ਸਮੂਹਿਕ ਬਲਾਤਕਾਰ ਦਾ ਦੋਸ਼ ਲਗਾਉਂਦੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਆਤਮਦਾਹ ਦੀ ਕੋਸ਼ਿਸ਼ ਕਰਨ ਵਾਲੀ ਲੜਕੀ ਦੇ ਜੇਲ ਵਿਚ ਬੰਦ ਪਿਤਾ ਦੀ ਮੌਤ ਸੋਮਵਾਰ ਤੜਕੇ ਮੌਤ ਹੋ ਗਈ ਹੈ। ਪਿਤਾ ਨੇ ਜੇਲ ਜਾਣ ਤੋਂ ਪਹਿਲਾਂ ਵਿਧਾਇਕ ਕੁਲਦੀਪ ਸੇਂਗਰ ਦੇ ਭਰਾ ਅਤੇ ਸਾਥੀਆਂ ਵਿਰੁਧ ਮਾਰਕੁੱਟ ਕਰਨ ਦਾ ਦੋਸ਼ ਲਗਾਇਆ ਸੀ। ਉਸ ਨੂੰ ਕੁੱਟਮਾਰ ਕਰਨ ਵਾਲਿਆਂ ਨੇ ਹੀ ਪੁਲਿਸ ਨੂੰ ਸੌਂਪ ਕੇ ਜੇਲ ਭਿਜਵਾਇਆ ਸੀ। 

ਸੁਰਿੰਦਰ ਸਿੰਘ ਉਰਫ਼ ਪੱਪੂ ਸਿੰਘ ਦੀ 4 ਅਪ੍ਰੈਲ ਦੀ ਸ਼ਾਮ ਨੂੰ ਪਿੰਡ ਦੇ ਹੀ ਟਿੰਕੂ ਸਿੰਘ ਨਾਲ ਕਹਾਸੁਣੀ ਹੋ ਗਈ ਸੀ। ਟਿੰਕੂ ਸਿੰਘ ਨੇ ਅਪਣੇ ਤਿੰਨ ਹੋਰ ਸਾਥੀਆਂ ਨਾਲ ਮਿਲ ਕੇ ਪੱਪੂ ਸਿੰਘ ਦੀ ਮਾਰਕੁੱਟ ਕਰ ਦਿਤੀ ਅਤੇ ਉਸ ਨੂੰ ਪੁਲਿਸ ਹਵਾਲੇ ਕਰ ਦਿਤਾ ਸੀ। ਉਨ੍ਹਾਂ ਦਾ ਦੋਸ਼ ਸੀ ਕਿ ਪੱਪੂ ਸਿੰਘ ਪਿਸਤੌਲ ਲੈ ਕੇ ਉਨ੍ਹਾਂ ਨਾਲ ਗਾਲੀ ਗਲੋਚ ਕਰ ਰਿਹਾ ਸੀ। 

ਮਾਖੀ ਥਾਣੇ ਦੀ ਪੁਲਿਸ ਨੇ ਪੱਪੂ ਸਿੰਘ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਪਹੁੰਚਾਇਆ। ਇੱਥੇ ਪੱਪੂ ਸਿੰਘ ਨੇ ਦੋਸ਼ ਲਗਾਇਆ ਸੀ ਕਿ ਵਿਧਾਇਕ ਦੇ ਭਰਾ ਅਤੁਲ ਸਿੰਘ ਨੇ ਅਪਣੇ ਸਾਥੀਆਂ ਨਾਲ ਮਿਲ ਕੇ ਉਸ ਦੀ ਮਾਰਕੁੱਟ ਕੀਤੀ। ਜ਼ਿਲ੍ਹਾ ਹਸਪਤਾਲ ਵਿਚ ਇਲਾਜ ਤੋਂ ਬਾਅਦ ਡਾਕਟਰਾਂ ਨੇ ਪੱਪੂ ਸਿੰਘ ਨੂੰ ਪੁਲਿਸ ਹਵਾਲੇ ਕਰ ਦਿਤਾ ਅਤੇ 6 ਅਪ੍ਰੈਲ ਨੂੰ ਪੱਪੂ ਸਿੰਘ ਨੂੰ ਜੇਲ੍ਹ ਭੇਜਿਆ ਗਿਆ। ਐਤਵਾਰ ਸ਼ਾਮ ਨੂੰ ਉਸ ਦੀ ਤਬੀਅਤ ਖ਼ਰਾਬ ਹੋ ਗਈ, ਜਿਸ ਤੋਂ ਬਾਅਦ ਰਾਤ 9 ਵਜੇ ਉੁਸ ਨੂੰ ਜ਼ਿਲ੍ਹਾ ਹਸਪਤਾਲ ਭਰਤੀ ਕਰਵਾਇਆ ਗਿਆ। 

ਡਿਊਟੀ 'ਤੇ ਤਾਇਨਾਤ ਡਾਕਟਰ ਨੂੰ ਜੇਲ੍ਹ ਪੁਲਿਸ ਵਲੋਂ ਦਸਿਆ ਕਿ ਪੱਪੂ ਦੇ ਪੇਟ ਵਿਚ ਦਰਦ ਹੈ ਅਤੇ ਉਲਟੀਆਂ ਆ ਰਹੀਆਂ ਹਨ। ਡਾਕਟਰਾਂ ਨੇ ਉਸ ਦਾ ਇਲਾਜ ਕੀਤਾ। ਸੋਮਵਾਰ ਨੂੰ ਤੜਕੇ 3:40 ਵਜੇ ਪੱਪੂ ਦੀ ਮੌਤ ਹੋ ਗਈ। ਮੌਤ ਦੀ ਖ਼ਬਰ ਮਿਲਦੇ ਹੀ ਪੀੜਤ ਪਰਵਾਰ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਪੁਲਿਸ ਕਾਰਗੁਜ਼ਾਰੀ ਸ਼ੱਕ ਦੇ ਘੇਰੇ ਵਿਚ ਆ ਗਈ। 

ਡਾਕਟਰ ਦਾ ਕਹਿਣਾ ਹੈ ਕਿ ਪੱਪੂ ਦੀ ਅੰਤੜੀ ਵਿਚ ਸੋਜ ਸੀ, ਜਿਸ ਕਰ ਕੇ ਉਸ ਨੂੰ ਉਲਟੀਆਂ ਆ ਰਹੀਆਂ ਸਨ। ਪੋਸਟਮਾਰਟਮ ਦੀ ਰਿਪੋਰਟ ਵਿਚ ਹੀ ਮੌਤ ਦੀ ਵਜ੍ਹਾ ਸਾਫ਼ ਹੋ ਸਕੇਗੀ। ਹਾਲੇ ਐਤਵਾਰ ਨੂੰ ਹੀ ਪੱਪੂ ਸਿੰਘ ਦੀ ਬੇਟੀ ਅਤੇ ਪਰਵਾਰ ਦੇ ਲੋਕਾਂ ਨੇ ਲਖਨਊ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਆਤਮਦਾਹ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਫੜ ਲਿਆ ਗਿਆ ਸੀ। ਉਨ੍ਹਾਂ ਨੂੰ ਉੱਚ ਅਧਿਕਾਰੀਆਂ ਨੇ ਕਾਰਵਾਈ ਦਾ ਭਰੋਸਾ ਦਿਵਾਇਆ ਸੀ ਪਰ ਹੁਣ ਪੱਪੂ ਸਿੰਘ ਦੀ ਮੌਤ ਤੋਂ ਬਾਅਦ ਭਾਜਪਾ ਨੇਤਾਵਾਂ 'ਤੇ ਗੁੰਡਾਗਰਦੀ ਦੇ ਦੋਸ਼ ਲਗਣੇ ਸ਼ੁਰੂ ਹੋ ਗਏ ਹਨ ਅਤੇ ਉੱਤਰ ਪ੍ਰਦੇਸ਼ ਦੀ ਰਾਜਨੀਤੀ ਗਰਮਾ ਗਈ ਹੈ।