ਪੰਜਾਬ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ 'ਚ ਬਾਰਿਸ਼ ਕਾਰਨ ਗਰਮੀ ਤੋਂ ਰਾਹਤ, ਕਿਸਾਨਾਂ ਦੇ ਸਾਹ ਸੂਤੇ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੋਮਵਾਰ ਨੂੰ ਦੇਸ਼ ਦੀ ਰਾਜਧਾਨੀ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ ਵਿਚ ਮੌਸਮ ਨੇ ਕਰਵਟ ਬਦਲੀ। ਦਿੱਲੀ ਸਮੇਤ ਹੋਰ ਕਈ ਹਿੱਸਿਆਂ ਵਿਚ ...

rain shower in delhi temperature dips, farmer problems create

ਨਵੀਂ ਦਿੱਲੀ : ਸੋਮਵਾਰ ਨੂੰ ਦੇਸ਼ ਦੀ ਰਾਜਧਾਨੀ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ ਵਿਚ ਮੌਸਮ ਨੇ ਕਰਵਟ ਬਦਲੀ। ਦਿੱਲੀ ਸਮੇਤ ਹੋਰ ਕਈ ਹਿੱਸਿਆਂ ਵਿਚ ਬਾਰਿਸ਼ ਹੋਈ। ਕਈ ਥਾਵਾਂ 'ਤੇ ਤੇਜ਼ ਹਵਾਵਾਂ ਦੇ ਨਾਲ ਧੂੜ ਭਰੀ ਹਨ੍ਹੇਰੀ ਚੱਲੀ।

ਪੰਜਾਬ ਵਿਚ ਕਈ ਥਾਵਾਂ 'ਤੇ ਬਾਰਿਸ਼ ਹੋਈ, ਜਿਸ ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਵਧ ਗਈਆਂ ਹਨ ਕਿਉਂਕਿ ਇਸ ਸਮੇਂ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੋਈ ਖੜ੍ਹੀ ਹੈ। ਕਈ ਥਾਵਾਂ 'ਤੇ ਵਾਢੀ ਹੋ ਰਹੀ ਹੈ। ਅਜਿਹੇ ਵਿਚ ਜੇਕਰ ਹੋਰ ਬਾਰਿਸ਼ ਹੁੰਦੀ ਹੈ ਤਾਂ ਇਸ ਨਾਲ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋ ਸਕਦਾ ਹੈ। 

ਦੇਸ਼ ਦੀ ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ਵਿਚ ਬਾਰਿਸ਼ ਹੋਈ। ਮੌਸਮ ਵਿਚ ਆਏ ਬਦਲਾਅ ਦੀ ਵਜ੍ਹਾ ਨਾਲ ਤਾਪਮਾਨ ਵਿਚ ਵੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਉਥੇ ਸਵੇਰੇ ਹਨ੍ਹੇਰੀ ਅਤੇ ਬਾਰਿਸ਼ ਕਾਰਨ ਗੱਡੀਆਂ ਦੀ ਵੀ ਰਫ਼ਤਾਰ ਹੌਲੀ ਹੋ ਗਈ। ਸੋਮਵਾਰ ਸਵੇਰੇ ਦਫ਼ਤਰ ਜਾਣ ਵਾਲਿਆਂ ਨੂੰ ਪਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪਿਆ। 

ਜਿੱਥੇ ਇਕ ਪਾਸੇ ਪਾਰਾ ਡਿੱਗਣ ਨਾਲ ਦਿੱਲੀ ਵਾਲਿਆਂ ਨੂੰ ਗਰਮੀ ਤੋਂ ਰਾਹਤ ਮਿਲੀ ਪਰ ਦੂਜੇ ਪਾਸੇ ਬਿਨਾਂ ਮੌਸਮ ਦੇ ਬਾਰਿਸ਼ ਕਿਸਾਨਾਂ ਲਈ ਪਰੇਸ਼ਾਨੀ ਸਬਬ ਬਣ ਗਈ ਹੈ। ਇਹ ਬੇਮੌਸਮੀ ਬਾਰਿਸ਼ ਫ਼ਸਲਾਂ ਲਈ ਨੁਕਸਾਨਦਾਇਕ ਸਾਬਤ ਹੋਵੇਗੀ। ਦਿੱਲੀ ਤੋਂ ਇਲਾਵਾ ਦੇਸ਼ ਦੇ ਹੋਰ ਹਿੱਸਿਆਂ ਵਿਚ ਵੀ ਸੋਮਵਾਰ ਸਵੇਰੇ ਬਾਰਿਸ਼ ਹੋਈ।

ਉੱਤਰ ਪ੍ਰਦੇਸ਼ ਦੇ ਆਗਰਾ ਵਿਚ ਵੀ ਮੌਸਮ ਦਾ ਮਿਜਾਜ਼ ਅਜਿਹਾ ਹੀ ਨਜ਼ਰ ਆਇਆ। ਆਸਮਾਨ ਵਿਚ ਸੰਘਣੇ ਕਾਲੇ ਬੱਦਲ ਘਿਰੇ ਹੋਏ ਸਨ। ਸ਼ਹਿਰ ਵੀ ਤੇਜ਼ ਬਾਰਿਸ਼ ਆਉਣ ਤੋਂ ਬਾਅਦ ਰੁਕ ਗਈ ਪਰ ਹੋਰ ਬਾਰਿਸ਼ ਹੋਣ ਦੇ ਪੂਰੇ ਆਸਾਰ ਬਣੇ ਹੋਏ ਹਨ। ਇੱਥੇ ਕਈ ਇਲਾਕਿਆਂ ਵਿਚ ਬਿਜਲੀ ਗੁੱਲ ਹੈ। ਮਥੁਰਾ ਦੇ ਨੰਦਗਾਉਂ ਵਿਚ ਵੀ ਤੇਜ਼ ਬਾਰਿਸ਼ ਹੋਈ ਪਰ ਖ਼ਰਾਬ ਮੌਸਮ ਨੇ ਕਿਸਾਨਾਂ ਦੀ ਬੇਚੈਨੀ ਵਧੀ ਦਿਤੀ ਹੈ। ਇਸ ਸਮੇਂ ਕਿਸਾਨਾਂ ਦੀ ਕੱਟੀ ਹੋਈ ਫ਼ਸਲ ਖੇਤਾਂ ਵਿਚ ਪਈ ਹੋਈ ਹੈ। 

ਉਤਰਾਖੰਡ ਦੇ ਦੇਹਰਾਦੂਨ ਵਿਚ ਵੀ ਸੋਮਵਾਰ ਸਵੇਰੇ ਦੀ ਸ਼ੁਰੂਆਤ ਬਾਰਿਸ਼ ਦੇ ਨਾਲ ਹੋਈ। ਮੌਸਮ ਵਿਭਾਗ ਨੇ ਸੂਬੇ ਦੇ ਸੱਤ ਜ਼ਿਲ੍ਹਿਆਂ ਵਿਚ ਸੋਮਵਾਰ ਨੂੰ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ। ਪੰਜਾਬ ਅਤੇ ਹਰਿਆਣਾ ਵਿਚ ਵੀ ਹੋਰ ਬਾਰਿਸ਼ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਨੂੰ ਲੈ ਕੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਜੇਕਰ ਬਾਰਿਸ਼ ਦੇ ਨਾਲ ਤੇਜ਼ ਹਨ੍ਹੇਰੀ ਆਉਂਦੀ ਹੈ ਤਾਂ ਪੱਕ ਕੇ ਤਿਆਰ ਖੜ੍ਹੀ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਵੇਗਾ, ਜਿਸ ਨਾਲ ਕਣਕ ਦੇ ਝਾੜ ਦੇ ਫ਼ਰਕ ਪਵੇਗਾ।