ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, 5 ਅੱਤਵਾਦੀ ਢੇਰ, ਮੁੱਠਭੇੜਾਂ ਜਾਰੀ
ਇਸ ਸਬੰਧ ਵਿਚ ਆਈ.ਜੀ. ਕਸ਼ਮੀਰ ਨੇ ਜਾਣਕਾਰੀ ਦਿੱਤੀ। ਉੱਥੇ ਹੀ, ਸ਼ੋਪੀਆਂ ਮੁੱਠਭੇੜ ਵਿਚ ਤਿੰਨ ਅੱਤਵਾਦੀ ਮਾਰੇ ਗਏ ਹਨ।
ਸ੍ਰੀਨਗਰ - ਜੰਮੂ ਕਸ਼ਮੀਰ ਵਿਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਤਰਾਲ ਵਿਖੇ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਨੂੰ ਜਿੱਥੇ ਘੇਰਾ ਪਾਇਆ ਗਿਆ ਹੈ ਉੱਥੇ ਹੀ, ਇਸ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ ਹੋ ਚੁੱਕੇ ਹਨ। ਮੁੱਠਭੇੜ ਅਜੇ ਵੀ ਲਗਾਤਾਰ ਜਾਰੀ ਹੈ। ਇਸ ਸਬੰਧ ਵਿਚ ਆਈ.ਜੀ. ਕਸ਼ਮੀਰ ਨੇ ਜਾਣਕਾਰੀ ਦਿੱਤੀ। ਉੱਥੇ ਹੀ, ਸ਼ੋਪੀਆਂ ਮੁੱਠਭੇੜ ਵਿਚ ਤਿੰਨ ਅੱਤਵਾਦੀ ਮਾਰੇ ਗਏ ਹਨ।
ਮੁਕਾਬਲੇ ਵਿਚ ਤਿੰਨ ਜਵਾਨ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਕ ਜਵਾਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਅੱਤਵਾਦੀ ਇੱਕ ਧਾਰਮਿਕ ਸਥਾਨ ਵਿੱਚ ਛੁਪੇ ਹੋਏ ਹਨ। ਸੁਰੱਖਿਆ ਬਲਾਂ ਨੇ ਪੂਰੇ ਖੇਤਰ ਨੂੰ ਘੇਰ ਲਿਆ ਹੈ। ਫਿਲਹਾਲ ਬਾਕੀ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਜਾ ਰਿਹਾ ਹੈ। ਜੰਮੂ ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਠਭੇੜ ਜਾਰੀ ਤੇ ਅੱਗੇ ਦੀ ਜਾਣਕਾਰੀ ਜਲਦ ਹੀ ਦਿੱਤੀ ਜਾਵੇਗੀ।