ਤੇਲ, ਖਾਦਾਂ ਦੀਆਂ ਕੀਮਤਾਂ ਵਿਚ ਵਾਧੇ ਨੇ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਨੂੰ ਕੀਤਾ ਬੇਨਕਾਬ - SKM  

ਏਜੰਸੀ

ਖ਼ਬਰਾਂ, ਰਾਸ਼ਟਰੀ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹਰ ਰੋਜ਼ ਵਾਧਾ ਹੋ ਰਿਹਾ ਹੈ ਅਤੇ ਕੁੱਲ ਕੀਮਤਾਂ ਵਿਚ ਵਾਧਾ 10 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ ਜੋ ਚਿੰਤਾ ਦਾ ਵਿਸ਼ਾ ਹੈ

Rising fuel, fertilizer prices expose Modi govt's anti-farmer attitude - SKM

 

ਨਵੀਂ ਦਿੱਲੀ - ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਸ਼ਨੀਵਾਰ ਨੂੰ ਕਿਹਾ ਕਿ ਡੀਜ਼ਲ, ਪੈਟਰੋਲ ਅਤੇ ਖਾਦਾਂ ਦੀਆਂ ਕੀਮਤਾਂ ਵਿਚ ਬੇਮਿਸਾਲ ਵਾਧੇ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ "ਕਿਸਾਨ ਵਿਰੋਧੀ ਰਵੱਈਏ" ਨੂੰ ਨੰਗਾ ਕਰ ਦਿੱਤਾ ਹੈ। ਕਈ ਕਿਸਾਨ ਜਥੇਬੰਦੀਆਂ ਦੀ ਅਗਵਾਈ ਕਰ ਰਹੀ ਐਸਕੇਐਮ ਨੇ ਇੱਕ ਬਿਆਨ ਵਿਚ ਕਿਹਾ ਕਿ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹਰ ਰੋਜ਼ ਵਾਧਾ ਹੋ ਰਿਹਾ ਹੈ ਅਤੇ ਕੁੱਲ ਕੀਮਤਾਂ ਵਿਚ ਵਾਧਾ 10 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ।

SKM ਨੇ ਦਾਅਵਾ ਕੀਤਾ, "ਇੱਕ ਸੰਸਦੀ ਸਥਾਈ ਕਮੇਟੀ ਨੇ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਕੇਂਦਰ ਦੇ ਬਿਆਨ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿਚ ਇਹ ਖੁਲਾਸਾ ਹੋਇਆ ਹੈ ਕਿ ਚਾਰ ਸੂਬਿਆਂ ਵਿਚ ਕਿਸਾਨਾਂ ਦੀ ਆਮਦਨੀ ਵਿਚ ਵਾਧਾ ਹੋਣ ਦੀ ਬਜਾਏ 30 ਪ੍ਰਤੀਸ਼ਤ ਦੀ ਕਮੀ ਆਈ ਹੈ। ,
ਇਸ ਵਿਚ ਕਿਹਾ ਗਿਆ ਹੈ ਕਿ ਕਮੇਟੀ ਦੀ ਰਿਪੋਰਟ ਵਿਚ ਇਹ ਵੀ ਖੁਲਾਸਾ ਹੋਇਆ ਹੈ ਕਿ ਖੇਤੀਬਾੜੀ ਮੰਤਰਾਲਾ ਪਿਛਲੇ ਤਿੰਨ ਸਾਲਾਂ ਵਿਚ ਪ੍ਰਵਾਨਿਤ ਬਜਟ ਨੂੰ ਖਰਚਣ ਵਿਚ ਅਸਫਲ ਰਿਹਾ ਹੈ ਅਤੇ ਕੇਂਦਰ ਨੂੰ 67,929 ਰੁਪਏ ਵਾਪਸ ਕਰ ਦਿੱਤੇ ਹਨ।

ਬਿਆਨ ਵਿਚ ਕਿਹਾ ਗਿਆ ਹੈ, "ਰਿਪੋਰਟ ਵਿਚ ਇਹ ਵੀ ਮੰਨਿਆ ਗਿਆ ਹੈ ਕਿ ਕਿਸਾਨ ਮਾਨਧਨ ਯੋਜਨਾ ਦੇ ਨਾਮ 'ਤੇ ਕਿਸਾਨਾਂ ਨੂੰ ਪੈਨਸ਼ਨ ਦੇਣ ਦੀ ਯੋਜਨਾ ਪੂਰੀ ਤਰ੍ਹਾਂ ਫੇਲ੍ਹ ਹੋ ਗਈ ਹੈ  ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਦੇਸ਼ ਦੇ ਕਿਸਾਨ ਉਨ੍ਹਾਂ ਵਿਰੁੱਧ ਸਾਜ਼ਿਸ਼ ਨੂੰ ਬਰਦਾਸ਼ਤ ਨਹੀਂ ਕਰਨਗੇ।"  

ਜਥੇਬੰਦੀ ਨੇ ਡੀਏਪੀ ਅਤੇ ਐਨਪੀਕੇਐਸ ਖਾਦਾਂ ਦੀਆਂ ਕੀਮਤਾਂ ਵਿਚ ਵਾਧੇ ਬਾਰੇ ਵੀ ਚਿੰਤਾ ਪ੍ਰਗਟਾਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪਿਛਲੇ ਸਾਲ 18 ਮਈ ਨੂੰ ਇਫਕੋ ਨੇ 50 ਕਿਲੋਗ੍ਰਾਮ ਡੀਏਪੀ ਖਾਦ ਦੀ ਬੋਰੀ ਦੀ ਕੀਮਤ ਵਿਚ 55.3 ਫੀਸਦੀ ਦਾ ਵਾਧਾ ਕੀਤਾ ਸੀ। ਬਿਆਨ 'ਚ ਕਿਹਾ ਗਿਆ ਹੈ, ''ਹਾਲ ਹੀ 'ਚ ਕੇਂਦਰ ਸਰਕਾਰ ਨੇ ਇਕ ਵਾਰ ਫਿਰ ਖਾਦਾਂ ਦੀਆਂ ਕੀਮਤਾਂ 'ਚ ਵਾਧਾ ਕੀਤਾ ਹੈ, ਜੋ ਕਿਸਾਨਾਂ ਨਾਲ ਧੋਖਾ ਹੈ। ਸਬਸਿਡੀ ਤੋਂ ਬਾਅਦ ਵੀ ਡੀਏਪੀ ਜੋ ਕਿ 1200 ਰੁਪਏ ਪ੍ਰਤੀ ਥੈਲਾ ਮਿਲਦਾ ਹੈ, ਦੀ ਕੀਮਤ 150 ਰੁਪਏ ਤਕ ਵਧਾ ਦਿੱਤੀ ਹੈ, ਜਿਸ ਨਾਲ ਇਸ ਥੈਲੇ ਦੀ ਕੀਮਤ 1350 ਰੁਪਏ ਹੋ ਗਈ। ,