CEC Rajiv Kumar security: ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਮਿਲੀ ਜ਼ੈੱਡ ਸ਼੍ਰੇਣੀ ਦੀ VIP ਸੁਰੱਖਿਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ ਨੂੰ 40-45 ਜਵਾਨਾਂ ਦੀ ਟੁਕੜੀ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

Centre gives ‘Z’ security to Chief Election Commissioner Rajiv Kumar

CEC Rajiv Kumar security: ਸੰਭਾਵਿਤ ਖਤਰਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਹਥਿਆਰਬੰਦ ਕਮਾਂਡੋਜ਼ ਦੀ ਜ਼ੈੱਡ ਸ਼੍ਰੇਣੀ ਦੀ ਵੀਆਈਪੀ ਸੁਰੱਖਿਆ ਪ੍ਰਦਾਨ ਕੀਤੀ ਹੈ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ।

ਸੂਤਰਾਂ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ ਨੂੰ ਇਸ ਕੰਮ ਲਈ ਕਰੀਬ 40-45 ਮੁਲਾਜ਼ਮਾਂ/ਜਵਾਨਾਂ ਦੀ ਟੁਕੜੀ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਹੈ।

ਕੇਂਦਰੀ ਸੁਰੱਖਿਆ ਏਜੰਸੀਆਂ ਵਲੋਂ ਤਿਆਰ ਖਤਰੇ ਦੀ ਧਾਰਨਾ ਰਿਪੋਰਟ ਵਿਚ ਮੁੱਖ ਚੋਣ ਕਮਿਸ਼ਨਰ ਕੁਮਾਰ ਲਈ ਸਖ਼ਤ ਸੁਰੱਖਿਆ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਹ ਕਦਮ ਸੱਤ ਪੜਾਵਾਂ ਵਿਚ ਹੋਣ ਜਾ ਰਹੀਆਂ ਆਮ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਚੁੱਕਿਆ ਗਿਆ ਹੈ। ਆਮ ਚੋਣਾਂ 19 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ। ਸੂਤਰਾਂ ਨੇ ਦਸਿਆ ਕਿ ਮੁੱਖ ਚੋਣ ਕਮਿਸ਼ਨਰ ਦੇ ਦੇਸ਼ ਦੌਰੇ ਦੌਰਾਨ ਹਥਿਆਰਬੰਦ ਕਮਾਂਡੋ ਵੀ ਉਨ੍ਹਾਂ ਦੇ ਨਾਲ ਹੋਣਗੇ।

ਰਾਜੀਵ ਕੁਮਾਰ 1984 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਹਨ। ਉਨ੍ਹਾਂ ਨੇ  15 ਮਈ, 2022 ਨੂੰ 25ਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਸੀ।  ਉਨ੍ਹਾਂ ਨੂੰ 1 ਸਤੰਬਰ, 2020 ਨੂੰ ਚੋਣ ਕਮਿਸ਼ਨ ਵਿਚ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ।

(For more Punjabi news apart from Centre gives ‘Z’ security to Chief Election Commissioner Rajiv Kumar, stay tuned to Rozana Spokesman)