Excise policy case: ਕੇ ਕਵਿਤਾ ਨੂੰ ਨਹੀਂ ਮਿਲੀ ਰਾਹਤ; ਅਦਾਲਤ ਨੇ 23 ਅਪ੍ਰੈਲ ਤਕ ਵਧਾਈ ਨਿਆਂਇਕ ਹਿਰਾਸਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਲੰਗਾਨਾ ਆਗੂ ਨੂੰ ਈਡੀ ਨੇ 15 ਮਾਰਚ ਨੂੰ ਹੈਦਰਾਬਾਦ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ।

Excise policy case: K Kavitha's judicial custody extended till April 23

Excise policy case: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦੇ ਐਮਐਲਸੀ ਕੇ. ਕਵਿਤਾ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤਕ ਵਧਾ ਦਿਤੀ ਹੈ। ਉਨ੍ਹਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 15 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ।

ਨਿਆਂਇਕ ਹਿਰਾਸਤ ਵਧਾਏ ਜਾਣ ਤੋਂ ਬਾਅਦ ਅਦਾਲਤ ਤੋਂ ਬਾਹਰ ਆਉਂਦੇ ਹੋਏ ਕੇ ਕਵਿਤਾ ਨੇ ਕਿਹਾ, 'ਇਹ ਮਾਮਲਾ ਪੂਰੀ ਤਰ੍ਹਾਂ ਬਿਆਨਾਂ 'ਤੇ ਆਧਾਰਿਤ ਹੈ। ਇਹ ਇਕ ਤਰਕਹੀਣ ਮਾਮਲਾ ਹੈ। ਇਹ ਇਕ ਸਿਆਸੀ ਮਾਮਲਾ ਹੈ। ਇਹ ਮਾਮਲਾ ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਣ ਦਾ ਹੈ। ਸੀਬੀਆਈ ਪਹਿਲਾਂ ਹੀ ਜੇਲ੍ਹ ਵਿਚ ਮੇਰੇ ਬਿਆਨ ਦਰਜ ਕਰ ਚੁੱਕੀ ਹੈ’। ਦੱਸ ਦੇਈਏ ਕਿ ਤੇਲੰਗਾਨਾ ਆਗੂ ਨੂੰ ਈਡੀ ਨੇ 15 ਮਾਰਚ ਨੂੰ ਹੈਦਰਾਬਾਦ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ।

ਦੱਸ ਦੇਈਏ ਕਿ ਬੀਆਰਐਸ ਐਮਐਲਸੀ ਅਤੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਕੇ ਕਵਿਤਾ ਨੂੰ ਈਡੀ ਨੇ 15 ਮਾਰਚ ਨੂੰ ਹੈਦਰਾਬਾਦ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਈਡੀ ਦੀ ਟੀਮ ਕਵਿਤਾ ਨੂੰ ਹੈਦਰਾਬਾਦ ਤੋਂ ਦਿੱਲੀ ਲੈ ਕੇ ਆਈ, ਜਿਥੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਕੇ. ਕਵਿਤਾ ਈਡੀ ਦੀ ਹਿਰਾਸਤ ਵਿਚ ਭੇਜ ਦਿਤਾ ਸੀ।

ਇਸ ਤੋਂ ਪਹਿਲਾਂ ਬੀਤੇ ਦਿਨ ਰਾਊਜ਼ ਐਵੇਨਿਊ ਅਦਾਲਤ ਨੇ ਕੇ ਕਵਿਤਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿਤੀ ਹੈ। ਕੇ ਕਵਿਤਾ ਨੇ ਅਪਣੇ ਬੇਟੇ ਦੀ ਪ੍ਰੀਖਿਆ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿਤਾ।

(For more Punjabi news apart from Excise policy case: K Kavitha's judicial custody extended till April 23, stay tuned to Rozana Spokesman)