ਹਨੀਪ੍ਰੀਤ ਨੂੰ ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ, ਅਗਲੀ ਸੁਣਵਾਈ 26 ਅਗਸਤ ਨੂੰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹਾਈਕੋਰਟ ਨੇ ਖ਼ਬਰਾਂ ਦਾ ਹਵਾਲਾ ਦਿੰਦਿਆਂ ਕਿਹਾ, ਪੰਚਕੁਲਾ ’ਚ ਦੰਗੇ ਭੜਕਾਉਣ ਦੀ ਸਾਜ਼ਿਸ਼ ਹਨੀਪ੍ਰੀਤ ਨੇ ਰਚੀ ਸੀ

Honeypreet & Ram Rahim

ਚੰਡੀਗੜ੍ਹ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਉਸ ਨੂੰ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ। ਦਰਅਸਲ, ਅੱਜ ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਵਾਈ ਦੌਰਾਨ ਬਿਨਾਂ ਕਿਸੇ ਰਾਹਤ ਤੋਂ 26 ਅਗਸਤ ਨੂੰ ਅਗਲੀ ਸੁਣਵਾਈ ਕਰਨ ਦਾ ਫ਼ੈਸਲਾ ਸੁਣਾਇਆ ਹੈ।

ਦੱਸਣਯੋਗ ਹੈ ਕਿ ਹਨੀਪ੍ਰੀਤ ਨੂੰ ਪੰਚਕੁਲਾ ਵਿਚ ਦੰਗੇ ਭੜਕਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ, ਸੁਣਵਾਈ ਦੌਰਾਨ ਖ਼ਬਰਾਂ ਦਾ ਹਵਾਲਾ ਦਿੰਦਿਆਂ ਹਾਈਕੋਰਟ ਨੇ ਕਿਹਾ ਕਿ 25 ਅਗਸਤ, 2017 ਨੂੰ ਪੰਚਕੁਲਾ ਵਿਚ ਦੰਗੇ ਭੜਕਾਉਣ ਦੀ ਸਾਜ਼ਿਸ਼ ਹਨੀਪ੍ਰੀਤ ਵਲੋਂ ਰਚੀ ਗਈ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਡੇਰਾ ਸਿਰਸਾ ਵਿਚ ਰਹਿਣ ਵਾਲੀਆਂ ਛੋਟੀਆਂ ਬੱਚੀਆਂ ਨੂੰ ਹਨੀਪ੍ਰੀਤ ਹੀ ਗੁੰਮਰਾਹ ਕਰਕੇ ਗੁਰਮੀਤ ਰਾਮ ਰਹੀਮ ਤਕ ਲੈ ਕੇ ਜਾਂਦੀ ਸੀ।