ਮਜ਼ਦੂਰਾਂ ਨਾਲ ਸਲੂਕ ਸ਼ਰਮਨਾਕ : ਰਾਹੁਲ ਗਾਂਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਹਾਰਾਸ਼ਟਰ ਦੇ ਔਰੰਗਾਬਾਦ ’ਚ ਮਾਲਗੱਡੀ ਦੀ ਮਾਰ ਹੇਠ ਆਉਣ ਨਾਲ ਕਈ ਪ੍ਰਵਾਸੀ ਮਜ਼ਦੂਰਾਂ ਦੀ ਮੌਤ ’ਤੇ ਦੁੱਖ

File Photo

ਨਵੀਂ ਦਿੱਲੀ, 8 ਮਈ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਹਾਰਾਸ਼ਟਰ ਦੇ ਔਰੰਗਾਬਾਦ ’ਚ ਮਾਲਗੱਡੀ ਦੀ ਮਾਰ ਹੇਠ ਆਉਣ ਨਾਲ ਕਈ ਪ੍ਰਵਾਸੀ ਮਜ਼ਦੂਰਾਂ ਦੀ ਮੌਤ ’ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਹੈ ਕਿ ਦੇਸ਼ ਦਾ ਨਿਰਮਾਣ ਕਰਨ ਵਾਲੇ ਮਜ਼ਦੂਰਾਂ ਨਾਲ ਕੀਤੇ ਜਾ ਰਹੇ ਸਲੂਕ ’ਤੇ ਸਾਨੂੰ ਸ਼ਰਮ ਆਉਣੀ ਚਾਹੀਦੀ ਹੈ। ਉਨ੍ਹਾਂ ਨੇ ਮਾਰੇ ਗਏ ਲੋਕਾਂ ਦੇ ਪ੍ਰਵਾਰਾਂ ਪ੍ਰਤੀ ਦੁੱਖ ਪ੍ਰਗਟ ਕਰਦਿਆਂ ਜ਼ਖ਼ਮੀਆਂ ਦੇ ਛੇਤੀ ਸਿਹਤਯਾਬ ਹੋਦ ਦੀ ਅਰਦਾਸ ਕੀਤੀ। 

ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਵੀ ਇਸ ਘਟਨਾ ’ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਹੈ ਕਿ ਇਕ ਪਾਸੇ ਤਾਂ ਸਰਕਾਰਾਂ ਲੱਖਾਂ ਭੁੱਖਿਆਂ ਅਤੇ ਬੇਵੱਸ ਪ੍ਰਵਾਸੀ ਮਜ਼ਦੂਰਾਂ ਨਾਲ ਅਣਮਨੁੱਖੀ ਸਲੂਕ ਕਰਦਿਆਂ ਉਨ੍ਹਾਂ ਤੋਂ ਬੇਦਰਦੀ ਨਾਲ ਕਿਰਾਇਆ ਭਾੜਾ ਵਸੂਲ ਰਹੀ ਹੈ ਤਾਂ ਦੂਜੇ ਪਾਸੇ ਅਮੀਰਾਂ ਲਈ ਰਹਿਮਦਿਲ ਬਣੀ ਹੋਈ ਹੈ, ਜਿਸ ਦੀ ਬਹੁਜਨ ਸਮਾਜ ਪਾਰਟੀ ਸਖ਼ਤ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਔਰੰਗਾਬਾਦ ’ਚ ਮਜ਼ਦੂਰਾਂ ਦੀ ਮੌਤ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਲਾਪ੍ਰਵਾਹੀ ਅਤੇ ਅਸੰਵੇਦਨਸ਼ੀਲਤਾ ਦਾ ਨਤੀਜਾ ਨਹੀਂ ਤਾਂ ਹੋਰ ਕੀ ਹੈ?     (ਪੀਟੀਆਈ)