ਮੌਸਮ ਵਿਭਾਗ ਦੀ ਚੇਤਾਵਨੀ, ਦੇਸ਼ ਦੇ ਕਈ ਹਿੱਸਿਆਂ 'ਚ ਹਲਕੇ ਮੀਂਹ ਪੈਣ ਦੀ ਸੰਭਾਵਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ

Rain

 ਨਵੀਂ ਦਿੱਲੀ: ਦੇਸ਼ ਵਿਚ ਮੌਸਮ ਦਾ ਮਿਜ਼ਾਜ ਫਿਰ ਬਦਲਦਾ ਨਜ਼ਰ ਆ ਰਿਹਾ ਹੈ। ਪੱਛਮੀ ਰਾਜਸਥਾਨ ਵਿੱਚ ਚੱਕਰਵਾਤੀ ਹਵਾਵਾਂ ਦਾ ਪ੍ਰਭਾਵ ਹੈ। ਮੌਸਮ ਵਿਭਾਗ ਦੇ ਅਨੁਸਾਰ, ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਪਿਛਲੇ ਦੋ ਤੋਂ ਤਿੰਨ ਦਿਨਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ ਹੈ, ਜਿਸ ਕਾਰਨ ਉਥੇ ਰਹਿਣ ਵਾਲੇ ਲੋਕਾਂ ਨੂੰ ਗਰਮੀ ਤੋਂ ਹਲਕੀ ਰਾਹਤ ਮਿਲੀ ਹੈ।

ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਪਿਛਲੇ ਦੋ ਤਿੰਨ ਦਿਨਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ, ਜਿਸ ਕਾਰਨ ਇਥੋਂ ਦੇ ਲੋਕਾਂ ਨੂੰ ਗਰਮੀ ਤੋਂ ਹਲਕੀ ਰਾਹਤ ਮਿਲੀ ਹੈ। ਇਨ੍ਹਾਂ ਰਾਜਾਂ ਵਿੱਚ ਘੱਟੋ ਘੱਟ ਤਾਪਮਾਨ ਵਿੱਚ ਔਸਤਨ 4-5 ਡਿਗਰੀ ਦੀ ਗਿਰਾਵਟ ਆਈ ਹੈ। ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਅੱਜ ਦਿੱਲੀ ਵਿੱਚ ਮੌਸਮ ਸਾਫ ਹੋਵੇਗਾ।

ਮੌਸਮ ਵਿਭਾਗ ਨੇ ਇਸ ਬਾਰੇ ਜਾਣਕਾਰੀ ਦਿੱਤੀ। ਵਿਭਾਗ ਦਾ ਮੰਨਣਾ ਹੈ ਕਿ 10-11 ਮਈ ਨੂੰ ਦਿੱਲੀ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ। ਪੱਛਮੀ ਉੱਤਰ ਪ੍ਰਦੇਸ਼ ਦੀ ਗੱਲ ਕਰੀਏ ਤਾਂ 10 ਮਈ ਤੋਂ ਬਾਅਦ ਤਿੰਨ ਤੋਂ ਚਾਰ ਦਿਨਾਂ ਤੱਕ ਬਾਰਸ਼ ਹੋਣ ਦੀ ਸੰਭਾਵਨਾ ਹੈ।

ਇਸ ਸਮੇਂ ਦੇ ਦੌਰਾਨ, ਤਾਪਮਾਨ ਘੱਟ ਜਾਵੇਗਾ। ਸਕਾਈਮੇਟ ਮੌਸਮ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼ ਅਤੇ ਕੇਰਲ ਦੇ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ ਝਾਰਖੰਡ, ਛੱਤੀਸਗੜ, ਤਾਮਿਲਨਾਡੂ, ਤੱਟਵਰਤੀ ਕਰਨਾਟਕ, ਦੱਖਣੀ ਅੰਦਰੂਨੀ ਕਰਨਾਟਕ, ਲਕਸ਼ਦੀਪ ਅਤੇ ਓਡੀਸ਼ਾ ਦੇ ਕੁਝ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਬਿਹਾਰ, ਪੂਰਬੀ ਮੱਧ ਪ੍ਰਦੇਸ਼, ਤੇਲੰਗਾਨਾ ਦੇ ਕੁਝ ਹਿੱਸੇ, ਅੰਦਰੂਨੀ ਕਰਨਾਟਕ ਅਤੇ ਕੇਂਦਰੀ ਮਹਾਰਾਸ਼ਟਰ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ, ਪੰਜਾਬ ਅਤੇ ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ ਧੂੜ ਝੱਖੜ ਦੇ ਨਾਲ ਬੱਦਲ ਛਾਏ ਮੀਂਹ ਪੈ ਸਕਦਾ ਹੈ।