ਖਰਗੋਨ ’ਚ ਪੁਲ ਤੋਂ ਹੇਠਾਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 22 ਲੋਕਾਂ ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ 'ਚ ਲਿਜਾਇਆ ਜਾ ਰਿਹਾ ਹੈ।

photo

 

ਖਰਗੋਨ : ਮੱਧ ਪ੍ਰਦੇਸ਼ ਦੇ ਖਰਗੋਨ ਵਿਚ ਮੰਗਲਵਾਰ ਨੂੰ ਇੱਕ ਬੱਸ ਪੁਲ ਤੋਂ ਡਿੱਗ ਗਈ। ਹਾਦਸੇ ਵਿਚ 22 ਲੋਕਾਂ ਦੀ ਮੌਤ ਹੋ ਗਈ ਤੇ 18 ਜ਼ਖ਼ਮੀ ਹੋ ਗਏ। ਬੱਸ ਇੰਦੌਰ ਤੋਂ ਡੋਂਗਰਗਾਂਵ ਜਾ ਰਹੀ ਸੀ। ਹਾਦਸਾ ਸਵੇਰੇ 9:30 ਵਜੇ ਵਾਪਰਿਆ। ਮੌਤਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਘਟਨਾ ਤੋਂ ਬਾਅਦ ਲੋਕਾਂ ਦੀ ਭੀੜ ਇਕੱਠੀ ਹੋ ਗਈ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ 'ਚ ਲਿਜਾਇਆ ਜਾ ਰਿਹਾ ਹੈ।