ਦਿੱਲੀ ਯੂਨੀਵਰਸਿਟੀ ਦਾ ਰਾਹੁਲ ਗਾਂਧੀ ਨੂੰ ਨੋਟਿਸ: ਭਵਿੱਖ 'ਚ ਕੈਂਪਸ ਦੇ ‘ਅਣਅਧਿਕਾਰਤ’ ਦੌਰੇ ਪ੍ਰਤੀ ਕੀਤਾ ਸੁਚੇਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ, ਅਜਿਹੀ ਫੇਰੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਖਤ਼ਰੇ ਵਿਚ ਪਾਵੇਗੀ

Delhi University to send notice to Rahul Gandhi cautioning against 'unauthorised visit'

 

ਨਵੀਂ ਦਿੱਲੀ: ਦਿੱਲੀ ਯੂਨੀਵਰਸਿਟੀ ਵਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕਰ ਕੇ ਭਵਿੱਖ ਵਿਚ ਕੈਂਪਸ ਦੇ ‘ਅਣਅਧਿਕਾਰਤ’ ਦੌਰੇ ਪ੍ਰਤੀ ਸੁਚੇਤ ਕੀਤਾ ਜਾਵੇਗਾ। ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ। ਰਾਹੁਲ ਗਾਂਧੀ ਨੇ ਸ਼ੁਕਰਵਾਰ ਨੂੰ ਯੂਨੀਵਰਸਿਟੀ ਦੇ ਇਕ ਹੋਸਟਲ ਵਿਚ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਦਾ ਇਹ ਬਿਆਨ ਆਇਆ ਹੈ।

ਇਹ ਵੀ ਪੜ੍ਹੋ: ਪਿਛਲੇ ਪੰਜ ਵਿੱਤੀ ਸਾਲਾਂ ਵਿਚ SBI ਦਾ 7,655 ਕਰੋੜ ਰੁਪਏ ਦਾ ਹੋਮ ਲੋਨ ਫਸਿਆ: RTI

ਯੂਨੀਵਰਸਿਟੀ ਦੇ ਰਜਿਸਟਰਾਰ ਵਿਕਾਸ ਗੁਪਤਾ ਨੇ ਕਿਹਾ ਕਿ ਨੋਟਿਸ ਮੰਗਲਵਾਰ ਜਾਂ ਬੁੱਧਵਾਰ ਨੂੰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਕਾਂਗਰਸੀ ਆਗੂ ਨੂੰ ਦਸੇਗੀ ਕਿ ਅਜਿਹੀ ਫੇਰੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਖ਼ਤਰੇ ਵਿਚ ਪਾਵੇਗੀ ਅਤੇ ਅਜਿਹੀ ਕਿਸੇ ਵੀ ਮੀਟਿੰਗ ਲਈ ਉਚਿਤ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਸਾਬਕਾ ਕਾਂਗਰਸ ਪ੍ਰਧਾਨ ਸ਼ੁਕਰਵਾਰ ਨੂੰ ਯੂਨੀਵਰਸਿਟੀ ਦੇ 'ਪੋਸਟ ਗ੍ਰੈਜੂਏਟ ਮੇਨਜ਼ ਹੋਸਟਲ' ਗਏ ਸਨ, ਜਿਸ ਦੌਰਾਨ ਉਨ੍ਹਾਂ ਨੇ ਕੁੱਝ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨਾਲ ਖਾਣਾ ਖਾਧਾ।

ਇਹ ਵੀ ਪੜ੍ਹੋ: ਬਿਲਕਿਸ ਬਾਨੋ ਦੇ ਦੋਸ਼ੀਆਂ ਦੀ ਰਿਹਾਈ ਦਾ ਮਾਮਲਾ: ਇਕ ਦੋਸ਼ੀ ਦੇ ਗ਼ਾਇਬ ਹੋਣ ਕਾਰਨ ਸੁਪ੍ਰੀਮ ਕੋਰਟ ’ਚ ਸੁਣਵਾਈ ਟਲੀ

ਰਜਿਸਟਰਾਰ ਨੇ ਕਿਹਾ, “ਇਹ ਇਕ ਅਣਅਧਿਕਾਰਤ ਦੌਰਾ ਸੀ। ਜਦ ਉਹ ਉਥੇ ਦਾਖਲ ਹੋਇਆ ਤਾਂ ਕਈ ਵਿਦਿਆਰਥੀ ਦੁਪਹਿਰ ਦਾ ਖਾਣਾ ਖਾ ਰਹੇ ਸਨ। ਅਸੀ ਆਪਣੇ ਕੈਂਪਸ ਵਿਚ ਇਸ ਨੂੰ ਬਰਦਾਸ਼ਤ ਨਹੀਂ ਕਰਾਂਗੇ। ਅਸੀ ਰਾਹੁਲ ਗਾਂਧੀ ਨੂੰ ਨੋਟਿਸ ਭੇਜ ਕੇ ਕਹਾਂਗੇ ਕਿ ਉਨ੍ਹਾਂ ਨੂੰ ਦੁਬਾਰਾ ਅਜਿਹੀ ਹਰਕਤ ਨਹੀਂ ਕਰਨੀ ਚਾਹੀਦੀ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਖ਼ਤਰੇ ਵਿਚ ਨਹੀਂ ਪਾਉਣਾ ਚਾਹੀਦਾ”।

ਇਹ ਵੀ ਪੜ੍ਹੋ: ਪਰਮਜੀਤ ਪੰਜਵੜ ਬਾਰੇ ਪਾਕਿਸਤਾਨੀ ਮੇਜਰ ਦਾ ਖੁਲਾਸਾ, ਪੰਜਵੜ ਡਰੱਗ ਤਸਕਰੀ, ਨਕਲੀ ਕਰੰਸੀ ਦਾ ਚਲਾਉਂਦਾ ਸੀ ਧੰਦਾ

ਇਸ ਦੌਰਾਨ ਕਾਂਗਰਸ ਦੀ ਵਿਦਿਆਰਥੀ ਵਿੰਗ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ ਨੇ ਇਲਜ਼ਾਮ ਲਾਇਆ ਕਿ ਯੂਨੀਵਰਸਿਟੀ ਪ੍ਰਸ਼ਾਸਨ ਰਾਹੁਲ ਵਿਰੁਧ ਕਾਰਵਾਈ ਲਈ ਦਬਾਅ ਹੇਠ ਹੈ। ਹਾਲਾਂਕਿ ਰਜਿਸਟਰਾਰ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ, ''ਇਸ ਤਰ੍ਹਾਂ ਦਾ ਕੋਈ ਦਬਾਅ ਨਹੀਂ ਹੈ। ਇਹ ਅਨੁਸ਼ਾਸਨ ਦਾ ਮਸਲਾ ਹੈ। ਰਾਹੁਲ ਦੇ ਦੌਰੇ ਤੋਂ ਇਕ ਦਿਨ ਬਾਅਦ, ਯੂਨੀਵਰਸਿਟੀ ਨੇ ਇਕ ਸਖ਼ਤ ਬਿਆਨ ਜਾਰੀ ਕਰਦਿਆਂ ਕਿਹਾ ਕਿ ‘ਅਚਾਨਕ ਅਤੇ ਅਣਅਧਿਕਾਰਤ’ ਦਾਖ਼ਲੇ ਨੇ ਹੋਸਟਲ ਵਿਚ ਰਹਿਣ ਵਾਲੇ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ (ਕਾਂਗਰਸੀ ਨੇਤਾ) ਲਈ ਗੰਭੀਰ ਸੁਰੱਖਿਆ ਚਿੰਤਾਵਾਂ ਪੈਦਾ ਕੀਤੀਆਂ ਹਨ। ਬਿਆਨ ਵਿਚ ਕਿਹਾ ਗਿਆ ਸੀ, "ਯੂਨੀਵਰਸਿਟੀ ਪ੍ਰਸ਼ਾਸਨ ਅਣਅਧਿਕਾਰਤ ਦੌਰੇ ਦੀਆਂ ਅਜਿਹੀਆਂ ਘਟਨਾਵਾਂ ਨੂੰ ਮੁੜ ਤੋਂ ਰੋਕਣ ਲਈ ਜ਼ਰੂਰੀ ਕਦਮ ਚੁੱਕੇਗਾ।"