Breaking News : ਮੁੱਖ ਮੰਤਰੀ ਕੇਜਰੀਵਾਲ ਦੀ ਕਰੋਨਾ ਰਿਪੋਰਟ ਆਈ ਨੈਗਟਿਵ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੱਜ ਕਰੋਨਾ ਰਿਪੋਰਟ ਨੈਗਟਿਵ ਆਈ ਹੈ।
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੱਜ ਕਰੋਨਾ ਰਿਪੋਰਟ ਨੈਗਟਿਵ ਆਈ ਹੈ। ਜ਼ਿਕਰਯੋਗ ਹੈ ਕਿ ਕੱਲ ਸੋਮਵਾਰ ਨੂੰ CM ਕੇਜਰੀਵਾਲ ਨੂੰ ਬੁਖਾਰ ਅਤੇ ਗਲੇ ਵਿਚ ਹਲਕੀ ਖਰਾਸ਼ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਕਰੋਨਾ ਵਾਇਰਸ ਦਾ ਸੈਂਪਲ ਜਾਂਚ ਲਈ ਭੇਜਿਆ ਗਿਆ ਸੀ। ਜਿਸ ਵਿਚ ਅੱਜ ਉਨ੍ਹਾਂ ਦੀ ਰਿਪੋਰਟ ਨੈਗਟਿਵ ਆਈ ਹੈ।
ਦੱਸ ਦੱਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਖ਼ਬਰਾਂ ਆਈਆਂ ਸਨ ਕਿ ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੈ ਅਤੇ ਉਨ੍ਹਾਂ ਨੂੰ ਕਰੋਨਾ ਵਾਇਰਸ ਹੋਣ ਦਾ ਸ਼ੱਕ ਹੈ। ਅੱਜ ਸਵੇਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣਾ ਨਮੂਨਾ ਜਾਂਚ ਲਈ ਦਿੱਤਾ ਅਤੇ ਸਵੇਰੇ ਦਿੱਤੇ ਗਏ ਇਸ ਨਮੂਨੇ ਨੂੰ ਜਾਂਚ ਲਈ ਭੇਜਿਆ ਗਿਆ।
ਹੁਣ ਇਸ ਦੀ ਰਿਪੋਰਟ ਆਉਂਣ ਤੋਂ ਬਾਅਦ ਇਹ ਸਾਫ ਹੋ ਚੁੱਕਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਰੋਨਾ ਵਾਇਰਸ ਨਹੀਂ ਹੈ। ਇਥੇ ਇਹ ਵੀ ਦੱਸ ਦੱਈਏ ਕਿ ਕੇਜਰੀਵਾਲ ਪਹਿਲਾਂ ਹੀ ਆਪਣੇ ਆਪ ਨੂੰ ਪਹਿਲਾਂ ਹੀ ਸਰਕਾਰੀ ਪ੍ਰੋਗਰਾਮਾਂ ਅਤੇ ਮੀਟਿੰਗਾਂ ਤੋਂ ਵੱਖ ਕਰ ਚੁੱਕੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।