ਅੱਜ ਫਿਰ ਤੋਂ ਵਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਇੱਥੇ ਚੈੱਕ ਕਰੋ ਕੀ ਹੈ ਰੇਟ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਅਨਲੌਕ 1 ਦੀ ਸ਼ੁਰੂਆਤ ਹੋ ਗਈ ਹੈ ਅਤੇ ਇਸ ਦੇ ਨਾਲ ਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦਾ ਸਿਲਸਿਲਾ ਵੀ ਦੁਬਾਰਾ ਸ਼ੁਰੂ ਹੋ ਗਿਆ ਹੈ

Petrol diesel

ਨਵੀਂ ਦਿੱਲੀ: ਦੇਸ਼ ਵਿਚ ਅਨਲੌਕ 1 ਦੀ ਸ਼ੁਰੂਆਤ ਹੋ ਗਈ ਹੈ ਅਤੇ ਇਸ ਦੇ ਨਾਲ ਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦਾ ਸਿਲਸਿਲਾ ਵੀ ਦੁਬਾਰਾ ਸ਼ੁਰੂ ਹੋ ਗਿਆ ਹੈ, ਪਿਛਲੇ ਤਿੰਨ ਦਿਨਾਂ ਤੋਂ ਪੈਟਰੋਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਮੰਗਲਵਾਰ ਨੂੰ ਇਕ ਵਾਰ ਫਿਰ ਈਂਧਣ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ।  ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀਆਂ ਕੀਮਤ 73 ਰੁਪਏ ਲੀਟਰ ਹੋ ਗਈ ਹੈ ਅਤੇ ਡੀਜ਼ਲ 71.17 ਰੁਪਏ ਲੀਟਰ ਹੋ ਗਿਆ ਹੈ। ਇਹਨਾਂ ਤਿੰਨ ਦਿਨਾਂ ਵਿਚ ਦਿੱਲੀ ਵਿਚ ਪੈਟਰੋਲ 1.74 ਰੁਪਏ ਲੀਟਰ ਮਹਿੰਗਾ ਹੋ ਗਿਆ ਹੈ।

 ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 1.78 ਰੁਪਏ ਪ੍ਰਤੀ ਲੀਟਰ ਵਧ ਗਈ ਹੈ। ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀ ਕੀਮਤ ਵਿਚ ਇਕ ਦਿਨ ਦੀ ਗਿਰਾਵਟ ਤੋਂ ਬਾਅਦ ਫਿਰ ਤੇਜ਼ੀ ਦੇਖੀ ਜਾ ਰਹੀ ਹੈ, ਜਿਸ ਨਾਲ ਤੇਲ ਦੀਆਂ ਕੀਮਤਾਂ ਵਿਚ ਹੋਰ ਵਾਧਾ ਹੋਣ ਦੀ ਸੰਭਾਵਨਾ ਬਣੀ ਹੋਈ ਹੈ।

ਇੰਡੀਅਨ ਆਇਲ ਦੀ ਵੈੱਬਸਾਈਟ ਅਨੁਸਾਰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਪੈਟਰੋਲ ਦੀ ਕੀਮਤ ਮੰਗਲਵਾਰ ਨੂੰ ਵਧ ਕੇ ਕ੍ਰਮਵਾਰ: 73 ਰੁਪਏ, 74.98 ਰੁਪਏ, 80.01 ਰੁਪਏ ਅਤੇ 77.08 ਰੁਪਏ ਪ੍ਰਤੀ ਲੀਟਰ ਹੋ ਗਈ। ਉੱਥੇ ਹੀ ਡੀਜ਼ਲ ਦੀ ਕੀਮਤ ਵੀ ਚਾਰ ਮਹਾਨਗਰਾਂ ਵਿਚ ਵਧ ਕੇ ਕ੍ਰਮਵਾਰ: 71.17 ਰੁਪਏ, 67.23 ਰੁਪਏ, 69.92 ਰੁਪਏ ਅਤੇ 69.74 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਮੰਗਲਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿਚ ਕ੍ਰਮਵਾਰ: 54 ਪੈਸੇ, 63 ਪੈਸੇ, 52 ਪੈਸੇ ਅਤੇ 48 ਪੈਸਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਚਾਰ ਮਹਾਨਗਰਾਂ ਵਿਚ ਕ੍ਰਮਵਾਰ 58 ਪੈਸੇ, 62 ਪੈਸੇ, 55 ਪੈਸੇ ਅਤੇ 49 ਪੈਸੇ ਦਾ ਵਾਧਾ ਕੀਤਾ ਗਿਆ ਹੈ।