ਕਾਨਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 17 ਦੀ ਮੌਤ, PM ਨੇ ਜ਼ਾਹਰ ਕੀਤਾ ਦੁੱਖ
PM ਨਰਿੰਦਰ ਮੋਦੀ ਅਤੇ ਸੀਐਮ ਯੋਗੀ ਆਦਿੱਤਿਆਨਾਥ ਨੇ ਮੁਆਵਜ਼ੇ ਦਾ ਕੀਤਾ ਐਲਾਨ
ਕਾਨਪੁਰ: ਕਾਨਪੁਰ( Kanpur) ਦੇ ਸਚੇਂਦੀ ਥਾਣਾ ਖੇਤਰ ਅਧੀਨ ਆਉਂਦੇ ਕਿਸਾਨ ਨਗਰ ਵਿੱਚ ਮੰਗਲਵਾਰ ਦੀ ਰਾਤ ਨੂੰ ਉਲਟ ਦਿਸ਼ਾ ਤੋਂ ਆ ਰਹੇ ਇੱਕ ਟੈਂਪੂ ਅਤੇ ਡਬਲ-ਡੈਕਰ ਬੱਸ ਵਿੱਚ ਟੱਕਰ ਹੋ ਗਈ। ਹਾਦਸੇ ਵਿਚ 17 ਲੋਕਾਂ ਦੀ ਮੌਤ ਹੋ ਗਈ।
ਮਰਨ ਵਾਲੇ ਸਾਰੇ ਟੈਂਪੂ ਸਵਾਰ ( Tempo riders) ਸਨ। ਇਸ ਦੇ ਨਾਲ ਹੀ, ਹਾਦਸੇ ਵਿੱਚ ਤਕਰੀਬਨ 20 ਫੁੱਟ ਹੇਠਾਂ ਡਿੱਗੀ ਬੱਸ ਦੇ ਅੱਠ ਅਤੇ ਟੈਂਪੂ ( Tempo) ਦੇ ਚਾਰ ਯਾਤਰੀ ਵੀ ਜ਼ਖਮੀ ਹੋ ਗਏ। ਉਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸਾਰੇ ਜ਼ਖਮੀਆਂ ਨੂੰ ਨਾਲ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਸੜਕ ਹਾਦਸੇ ( Road accidents) ਵਿੱਚ ਮਾਰੇ ਗਏ ਸਾਰੇ 17 ਲੋਕਾਂ ਦਾ ਪੋਸਟ ਮਾਰਟਮ ਕਰਵਾਇਆ ਗਿਆ ਅਤੇ ਇਸ ਤੋਂ ਬਾਅਦ ਸਾਰਿਆਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਕਲਪਨਾ ਟ੍ਰੈਵਲਜ਼ ਦੀ ਡਬਲ ਡੈਕਰ ਬੱਸ ਮੰਗਲਵਾਰ ਰਾਤ ਕਰੀਬ 8 ਵਜੇ ਫਾਜ਼ਲਗੰਜ ਤੋਂ ਅਹਿਮਦਾਬਾਦ ਲਈ ਰਵਾਨਾ ਹੋਈ। ਬੱਸ ਵਿਚ ਤਕਰੀਬਨ 100 ਯਾਤਰੀ ਸਵਾਰ ਸਨ।
ਇਹ ਵੀ ਪੜ੍ਹੋ: ਸਰਕਾਰ ਖੇਤੀ ਬਿੱਲਾਂ ਤੋਂ ਇਲਾਵਾ ਹੋਰ ਮੁੱਦਿਆਂ ‘ਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ - ਤੋਮਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੀਐਮ ਯੋਗੀ ਆਦਿੱਤਿਆਨਾਥ ਨੇ ਦੁੱਖ ਦਾ ਕੀਤਾ ਪ੍ਰਗਟਾਵਾ
ਹਾਦਸੇ ‘ਤੇ ਦੁੱਖ ਜ਼ਾਹਰ ਕਰਦਿਆਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ( Yogi Adityanath) ਨੇ ਜ਼ਖਮੀਆਂ ਦੇ ਇਲਾਜ ਲਈ ਨਿਰਦੇਸ਼ ਦਿੱਤੇ ਹਨ। ਉਹਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਾਦਸੇ ਦੀ ਜਾਂਚ ਕਰਨ ਅਤੇ ਜਲਦੀ ਤੋਂ ਜਲਦੀ ਰਿਪੋਰਟ ਮੰਗੀ ਹੈ। ਉਨ੍ਹਾਂ ਦੀ ਤਰਫੋਂ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦਫ਼ਤਰ( Prime Minister's Office) ਦੇ ਅਨੁਸਾਰ, ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੋ-ਦੋ ਲੱਖ ਅਤੇ ਜ਼ਖਮੀਆਂ ਨੂੰ ਪ੍ਰਧਾਨ ਮੰਤਰੀ ਰਾਹਤ ਫੰਡ ਵਿਚੋਂ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।