ਸਰਕਾਰ ਖੇਤੀ ਬਿੱਲਾਂ ਤੋਂ ਇਲਾਵਾ ਹੋਰ ਮੁੱਦਿਆਂ ‘ਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ - ਤੋਮਰ
''ਕੇਂਦਰ ਸਰਕਾਰ ਹਮੇਸ਼ਾਂ ਹੀ ਕਿਸਾਨਾਂ ਦੀ ਭਲਾਈ ਦੇ ਹਿੱਤ ਵਿੱਚ ਬੋਲਦੀ ਰਹੀ ਹੈ''
ਗਵਾਲੀਅਰ- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ( Narendra Singh Tomar) ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ( Farmers ) ਨਾਲ ਖੇਤੀਬਾੜੀ ਬਿੱਲਾਂ ਤੋਂ ਇਲਾਵਾ ਹੋਰ ਮੁੱਦਿਆਂ ’ਤੇ ਵਿਚਾਰ ਕਰਨ ਲਈ ਤਿਆਰ ਹੈ।
ਇਹ ਵੀ ਪੜ੍ਹੋ: ਜੂਨ 1984 ਵਿਚ ਕੀ ਗਵਾਇਆ ਤੇ ਕੀ ਵਾਪਸ ਮਿਲਿਆ, ਕਿਸੇ ਨੂੰ ਕੁੱਝ ਪਤਾ ਨਹੀਂ?
ਕਿਸਾਨ ਪਿਛਲੇ ਸਾਲ ਨਵੰਬਰ ਤੋਂ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ( FarmersProtest ) ਕਰ ਰਹੇ ਹਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤੋਮਰ ( Narendra Singh Tomar) ਨੇ ਕਿਹਾ, "ਕੇਂਦਰ ਸਰਕਾਰ ਹਮੇਸ਼ਾਂ ਹੀ ਕਿਸਾਨਾਂ ਦੀ ਭਲਾਈ ਦੇ ਹਿੱਤ ਵਿੱਚ ਬੋਲਦੀ ਰਹੀ ਹੈ ਅਤੇ ਕਿਸਾਨਾਂ( Farmers) ਨਾਲ ਗੱਲਬਾਤ ਕਰਨ ਲਈ ਤਿਆਰ ਹੈ।"
ਇਹ ਵੀ ਪੜ੍ਹੋ: ਅੱਜ ਦੇ ਦਿਨ ਆਕਾਸ਼ਵਾਣੀ ਤੋਂ ਸ਼ੁਰੂ ਹੋਇਆ ਸੀ ਦਰਬਾਰ ਸਾਹਿਬ ਤੋਂ ਸਿੱਧਾ ਕੀਰਤਨ ਪ੍ਰਸਾਰਨ
ਉਨ੍ਹਾਂ ਕਿਹਾ, “ਜੇਕਰ ਕਿਸਾਨ( Farmers) ਯੂਨੀਅਨਾਂ ਖੇਤੀ ਬਿੱਲਾਂ ਤੋਂ ਇਲਾਵਾ ਹੋਰ ਮੁੱਦਿਆਂ ਤੇ ਵਿਚਾਰ ਕਰਨ ਲਈ ਤਿਆਰ ਹਨ, ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰੇਗੀ।