ਰਾਸ਼ਟਰਪਤੀ ਚੋਣ ਲਈ ਤਰੀਕਾਂ ਦਾ ਹੋਇਆ ਐਲਾਨ: 18 ਜੁਲਾਈ ਨੂੰ ਹੋਵੇਗੀ ਵੋਟਿੰਗ 

ਏਜੰਸੀ

ਖ਼ਬਰਾਂ, ਰਾਸ਼ਟਰੀ

ਕਮਿਸ਼ਨ ਨੇ ਕਿਹਾ ਕਿ ਹਰ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ।

Election Commision Of India

 

ਨਵੀਂ ਦਿੱਲੀ - ਚੋਣ ਕਮਿਸ਼ਨ ਵੱਲੋਂ 16ਵੇਂ ਰਾਸ਼ਟਰਪਤੀ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕਮਿਸ਼ਨ ਨੇ ਕਿਹਾ ਕਿ ਨਾਮਜ਼ਦਗੀਆਂ 29 ਜੂਨ ਤੱਕ ਭਰੀਆਂ ਜਾ ਸਕਦੀਆਂ ਹਨ। ਚੋਣਾਂ 18 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 21 ਜੁਲਾਈ ਨੂੰ ਨਤੀਜਾ ਐਲਾਨਿਆ ਜਾਵੇਗਾ। ਕਮਿਸ਼ਨ ਨੇ ਕਿਹਾ ਕਿ ਹਰ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ।

ਵੋਟ ਦੇਣ ਲਈ 1,2,3 ਲਿਖ ਕੇ ਪਸੰਦ ਦੱਸਣੀ ਹੋਵੇਗੀ। ਪਹਿਲੀ ਪਸੰਦ ਨਾ ਦੱਸਣ 'ਤੇ ਵੋਟ ਰੱਦ ਹੋ ਜਾਵੇਗੀ। ਚੋਣਾਂ 'ਚ ਵੋਟਿੰਗ ਲਈ ਵਿਸ਼ੇਸ਼ ਇੰਕ ਵਾਲਾ ਪੈੱਨ ਮੁਹੱਈਆ ਕਰਵਾਇਆ ਜਾਵੇਗਾ। ਉੱਥੇ ਹੀ ਇਸ ਦੌਰਾਨ ਰਾਜਨੀਤਕ ਦਲ ਕੋਈ ਵਹਿਪ ਜਾਰੀ ਨਹੀਂ ਕਰ ਸਕਦੇ ਹਨ। ਸੰਸਦ ਅਤੇ ਵਿਧਾਨ ਸਭਾਵਾਂ 'ਚ ਵੋਟਿੰਗ ਹੋਵੇਗੀ। ਰਾਜ ਸਭਾ ਦੇ ਜਨਰਲ ਸਕੱਤਰ ਚੋਣ ਇੰਚਾਰਜ ਹੋਣਗੇ। ਇਸ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਕੋਰੋਨਾ ਪ੍ਰੋਟੋਕਾਲ ਦੀ ਪਾਲਣਾ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਖ਼ਤਮ ਹੋ ਰਿਹਾ ਹੈ ਅਤੇ ਅਗਲੀਆਂ ਰਾਸ਼ਟਰਪਤੀ ਚੋਣਾਂ ਇਸ ਤੋਂ ਪਹਿਲਾਂ ਹੀ ਹੋਣੀਆਂ ਹਨ। ਰਾਸ਼ਟਰਪਤੀ ਨੂੰ ਚੁਣਨ ਲਈ ਆਮ ਲੋਕ ਵੋਟਿੰਗ ਨਹੀਂ ਕਰਦੇ। ਇਸ ਲਈ ਜਨਤਾ ਵਲੋਂ ਚੁਣੇ ਗਏ ਪ੍ਰਤੀਨਿਧੀ ਅਤੇ ਉੱਚ ਸਦਨ ਦੇ ਪ੍ਰਤੀਨਿਧੀ ਵੋਟ ਪਾਉਂਦੇ ਹਨ। ਜਿਵੇਂ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰ ਰਾਸ਼ਟਰਪਤੀ ਚੋਣਾਂ 'ਚ ਵੋਟ ਪਾਉਣਗੇ ਤੇ 21 ਜੁਲਾਈ ਨੂੰ ਨਵਾਂ ਰਾਸ਼ਟਰਪਤੀ ਚੁਣਿਆ ਜਾਵੇਗਾ।