ਦਿੱਲੀ ਦੀ ਵੈਸ਼ਾਲੀ ਕਾਲੋਨੀ 'ਚ ਵਾਪਰਿਆ ਵੱਡਾ ਹਾਦਸਾ, ਬੱਚਿਆਂ ਦੇ ਹਸਪਤਾਲ 'ਚ ਲੱਗੀ ਅੱਗ

ਏਜੰਸੀ

ਖ਼ਬਰਾਂ, ਰਾਸ਼ਟਰੀ

20 ਨਵਜੰਮੇ ਬੱਚਿਆਂ ਨੂੰ ਬਚਾਇਆ ਗਿਆ

Delhi Fire Service (representational)

ਨਵੀਂ ਦਿੱਲੀ : ਦਿੱਲੀ ਦੀ ਵੈਸ਼ਾਲੀ ਕਲੋਨੀ ਵਿਚ ਉਸ ਵੇਲੇ ਵੱਡਾ ਹਾਦਸਾ ਵਾਪਰਿਆ ਜਦੋਂ ਨਵਜਾਤ ਬੱਚਿਆਂ ਦੇ ਹਸਪਤਾਲ ਵਿਚ ਅੱਗ ਲੱਗ ਗਈ। ਅੱਗ 'ਤੇ ਕਾਬੂ ਪਾਉਣ ਲਈ ਫ਼ਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ।

ਇਸ ਦੌਰਾਨ ਫ਼ਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ 20 ਨਵਜੰਮੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਅਤੇ ਨੇੜੇ ਦੇ ਹਸਪਤਾਲ ਵਿਚ ਭੇਜ ਦਿਤਾ। ਜਾਣਕਾਰੀ ਮੁਤਾਬਕ ਹਸਪਤਾਲ 'ਚੋਂ ਧੂੰਆਂ ਨਿਕਲਦਾ ਦੇਖਿਆ ਗਿਆ, ਜਿਸ ਤੋਂ ਬਾਅਦ ਹੜਕੰਪ ਮਚ ਗਿਆ। ਤੁਰਤ ਫ਼ਾਇਰ ਬ੍ਰਿਗੇਡ ਨੂੰ ਸੂਚਨਾ ਦਿਤੀ ਗਈ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਲਾਗੂ ਹੋਇਆ ਆਨੰਦ ਮੈਰਿਜ ਐਕਟ, ਇਸ ਤਰ੍ਹਾਂ ਕਰਵਾਉ ਪੰਜੀਕਰਨ  

ਇਸ ਤੋਂ ਬਾਅਦ ਅੱਗ ਬੁਝਾਊ ਵਿਭਾਗ ਨੇ ਵੀ 9 ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ 'ਤੇ ਭੇਜਿਆ। ਹਸਪਤਾਲ ਪ੍ਰਸ਼ਾਸਨ ਮੁਤਾਬਕ ਹਸਪਤਾਲ ਦੇ ਅੰਦਰ ਨਵਜੰਮੇ ਬੱਚਿਆਂ ਦੀ ਗਿਣਤੀ 20 ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਕਿਸੇ ਹੋਰ ਹਸਪਤਾਲ ਵਿਚ ਭੇਜ ਦਿਤਾ ਗਿਆ ਹੈ। ਇਸ ਦੇ ਨਾਲ ਹੀ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।