ਪੁਲਿਸ ਵੱਲੋਂ ਚਲਾਣ ਕੱਟਣ ‘ਤੇ ਰੋਣ ਲੱਗਿਆ ਭਾਜਪਾ ਆਗੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿਚ ਬਾਈਕ ਦੇ ਦਸਤਾਵੇਜ਼ ਨਾ ਹੋਣ ‘ਤੇ ਚਲਾਣ ਕੱਟੇ ਜਾਣ ਤੋਂ ਨਾਰਾਜ਼ ਭਾਜਪਾ ਆਗੂ ਨੇ ਸੜਕ ‘ਤੇ ਕਾਫ਼ੀ ਡਰਾਮਾ ਕੀਤਾ।

BJP leader drama on vehicle challan

ਮਿਰਜ਼ਾਪੁਰ: ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿਚ ਬਾਈਕ ਦੇ ਦਸਤਾਵੇਜ਼ ਨਾ ਹੋਣ ‘ਤੇ ਚਲਾਣ ਕੱਟੇ ਜਾਣ ਤੋਂ ਨਾਰਾਜ਼ ਭਾਜਪਾ ਆਗੂ ਨੇ ਸੜਕ ‘ਤੇ ਕਾਫ਼ੀ ਡਰਾਮਾ ਕੀਤਾ। ਇਸ ਦੌਰਾਨ ਭਾਜਪਾ ਆਗੂ ਧਰਨੇ ‘ਤੇ ਬੈਠ ਗਿਆ। ਸੂਚਨਾ ਮਿਲਣ ਤੋਂ ਬਾਅਦ ਜਦੋਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਤਾਂ ਭਾਜਪਾ ਆਗੂ ਪੁਲਿਸ ਅਧਿਕਾਰੀ  ਦੇ ਪੈਰ ਫੜ ਕੇ ਰੋਣ ਲੱਗਿਆ। ਚਲਾਣ ਕੱਟਣ ਤੋਂ ਬਾਅਦ ਭਾਜਪਾ ਆਗੂ ਨੇ ਇਲਜ਼ਾਮ ਲਗਾਇਆ ਕਿ ਪੁਲਿਸ ਵਾਲਿਆਂ ਨੇ ਉਹਨਾਂ ਦੇ ਮੌਲਿਕ ਅਧਿਕਾਰਾਂ ਦਾ ਘਾਣ ਕੀਤਾ ਹੈ।

ਇਸ ਘਟਨਾ ਦਾ ਵੀਡੀਓ ਕਾਫ਼ੀ ਵਾਇਰਲ ਹੋ ਰਿਹਾ ਹੈ। ਇਹ ਘਟਨਾ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਜ਼ਿਲ੍ਹੇ ਦੇ ਸ਼ਹਿਰ ਕੋਤਵਾਲੀ ਇਲਾਕੇ ਦੀ ਹੈ, ਜਿੱਥੇ ਭਾਜਪਾ ਦੇ ਸਾਬਕਾ ਜਿਲ੍ਹਾ ਪ੍ਰਧਾਨ ਅਤੇ ਕਾਂਸ਼ੀ ਸੂਬੇ ਦੇ ਮੰਤਰੀ ਅਨਿਲ ਸਿੰਘ ਐਤਵਾਰ ਦੀ ਸ਼ਾਮ ਕੋਤਵਾਲੀ ਇਲਾਕੇ ਵਿਚੋਂ ਗੁਜ਼ਰ ਰਹੇ ਸਨ। ਉਸੇ ਸਮੇਂ ਵਾਹਨ ਚੈਕ ਕਰ ਰਹੇ ਪੁਲਿਸ ਵਾਲਿਆਂ ਨੇ ਉਹਨਾਂ ਨੂੰ ਰੋਕ ਲਿਆ ਅਤੇ ਦਸਤਾਵੇਜ਼ ਪੂਰੇ ਨਾ ਹੋਣ ‘ਤੇ ਪੁਲਿਸ ਨੇ ਉਹਨਾਂ ਦਾ ਚਲਾਣ ਕੱਟ ਦਿੱਤਾ।

ਇਸ ਤੋਂ ਬਾਅਦ ਅਨਿਲ ਸਿੰਘ ਧਰਨੇ ‘ਤੇ ਬੈਠ ਗਏ। ਇਸ ਦੌਰਾਨ ਅਨਿਲ ਸਿੰਘ ਨੇ ਇਲਜ਼ਾਮ ਲਗਾਇਆ ਕਿ ਪੁਲਿਸ ਵਾਲਿਆਂ ਨੇ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਜਨਤਕ ਰੂਪ ਵਿਚ ਉਹਨਾਂ ਨੂੰ ਬੇਇੱਜ਼ਤ ਕੀਤਾ ਹੈ। ਉਹਨਾਂ ਇਲਜ਼ਾਮ ਲਗਾਇਆ ਕਿ ਇਸੇ ਤਰ੍ਹਾਂ ਹੀ ਪੁਲਿਸ ਆਮ ਜਨਤਾ ਨਾਲ ਵਰਤਾਅ ਕਰਦੀ ਹੋਵੇਗੀ। ਇਸ ਦੌਰਾਨ ਉਹਨਾਂ ਨੇ ਪੁਲਿਸ ਵਾਲਿਆਂ ਨੂੰ ਧਮਕੀ ਵੀ ਦਿੱਤੀ।