ਕਰਮਚਾਰੀਆਂ ਨੂੰ ਕੰਮ ’ਤੇ ਵਾਪਸ ਜਾਣ ਦੇ ਨਿਰਦੇਸ਼

ਏਜੰਸੀ

ਖ਼ਬਰਾਂ, ਰਾਸ਼ਟਰੀ

ਸਕੂਲ ਵੀ ਖੋਲ੍ਹੇ ਗਏ

Jammu kashmir schools re open direction for all employees to get back work

ਨਵੀਂ ਦਿੱਲੀ: ਜੰਮੂ-ਕਸ਼ਮੀਰ ਵਿਚ ਧਾਰਾ 370 ਨੂੰ ਹਟਾਉਣ ਤੋਂ ਬਾਅਦ ਹੁਣ ਸਥਿਤੀ ਵਿਚ ਸੁਧਾਰ ਲਈ ਕਦਮ ਚੁੱਕੇ ਜਾ ਰਹੇ ਹਨ। ਮੋਦੀ ਸਰਕਾਰ ਹੁਣ ਵਾਦੀ ਦੀ ਜ਼ਿੰਦਗੀ ਨੂੰ ਮੁੜ ਤੋਂ ਲੀਹ 'ਤੇ ਲਿਆਉਣ ਲਈ ਨਿਰੰਤਰ ਕੋਸ਼ਿਸ਼ ਕਰ ਰਹੀ ਹੈ। ਹੁਣ ਸ਼ੁੱਕਰਵਾਰ ਤੋਂ ਸਭ ਕੁਝ ਆਮ ਹੋਣ ਦੀ ਉਮੀਦ ਹੈ। ਜੰਮੂ ਕਸ਼ਮੀਰ ਦੇ ਮੁੱਖ ਸਕੱਤਰ ਨੇ ਸਰਕਾਰੀ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਕੰਮ ’ਤੇ ਵਾਪਸ ਪਰਤਣ ਦੇ ਨਿਰਦੇਸ਼ ਦਿੱਤੇ ਹਨ।

ਇਸ ਤੋਂ ਇਲਾਵਾ ਕੁਝ ਸਕੂਲ ਜੋ ਬੰਦ ਪਏ ਹਨ, ਉਹ ਵੀ ਪਹਿਲਾਂ ਦੀ ਤਰ੍ਹਾਂ ਮੁੜ ਖੋਲ੍ਹ ਦਿੱਤੇ ਗਏ ਹਨ। ਜੰਮੂ ਅਤੇ ਕਸ਼ਮੀਰ ਦੇ ਮੁੱਖ ਸਕੱਤਰ ਨੇ ਇੱਕ ਆਦੇਸ਼ ਵਿਚ ਕਿਹਾ, “ਸ੍ਰੀਨਗਰ ਵਿਚ ਮੰਡਲ ਪੱਧਰ, ਜ਼ਿਲ੍ਹਾ ਪੱਧਰ ਅਤੇ ਸਿਵਲ ਸਕੱਤਰੇਤ ਵਿਚ ਕੰਮ ਕਰਨ ਵਾਲੇ ਸਾਰੇ ਕਰਮਚਾਰੀ ਤੁਰੰਤ ਪ੍ਰਭਾਵ ਨਾਲ ਕੰਮ ’ਤੇ ਵਾਪਸ ਪਰਤ ਜਾਣੇ ਚਾਹੀਦੇ ਹਨ। ਇਸ ਨਾਲ ਪ੍ਰਸ਼ਾਸਨ ਨੂੰ ਕੰਮ ’ਤੇ ਵਾਪਸ ਪਰਤਣ ਦੀ ਹਦਾਇਤ ਕੀਤੀ ਗਈ ਹੈ।

ਸਾਰੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਕੀਤਾ ਜਾਵੇ। ਜੰਮੂ-ਕਸ਼ਮੀਰ ਦੇ ਸਾਰੇ ਲੋਕਾਂ ਨੂੰ ਕੰਮ ’ਤੇ ਪਰਤਣ ਦੀਆਂ ਹਦਾਇਤਾਂ ਦੇ ਨਾਲ ਨਾਲ ਉਨ੍ਹਾਂ ਨੂੰ ਦੱਸਿਆ ਕਿ ਸਰਕਾਰ ਉਨ੍ਹਾਂ ਦੀ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਲੈਂਦੀ ਹੈ। ਸਾਰਿਆਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਹ ਬਿਨਾਂ ਕਿਸੇ ਡਰ ਦੇ ਬਾਹਰ ਆ ਸਕਦੇ ਹਨ। ਘਾਟੀ ਵਿਚ ਬਹੁਤ ਸਾਰੇ ਲੋਕ ਅਜੇ ਵੀ ਆਪਣੇ ਕੰਮ ’ਤੇ ਵਾਪਸ ਜਾਣ ਤੋਂ ਡਰਦੇ ਹਨ। ਵਾਦੀ ਦੀ ਸਥਿਤੀ ਤੋਂ ਬਾਅਦ ਹੁਣ ਮਾਹੌਲ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਦੇ ਤਹਿਤ ਹੁਣ ਉਧਮਪੁਰ ਅਤੇ ਸਾਂਬਾ ਜ਼ਿਲ੍ਹਿਆਂ ਦੇ ਸਾਰੇ ਸਕੂਲ ਵੀ ਸ਼ੁੱਕਰਵਾਰ 9 ਅਗਸਤ ਤੋਂ ਖੁੱਲ੍ਹ ਗਏ ਹਨ। ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਰਾਜ ਦਾ ਦਰਜਾ ਲਏ ਜਾਣ ਤੋਂ ਬਾਅਦ ਸਰਕਾਰ ਕੋਈ ਜੋਖਮ ਨਹੀਂ ਲੈਣਾ ਚਾਹੁੰਦੀ। ਵਾਦੀ ਵਿਚ ਕਿਸੇ ਵੱਡੀ ਘਟਨਾ ਨੂੰ ਰੋਕਣ ਲਈ ਅਜੇ ਵੀ ਹਜ਼ਾਰਾਂ ਸੁਰੱਖਿਆ ਬਲ ਤਾਇਨਾਤ ਹਨ। ਸੰਵੇਦਨਸ਼ੀਲ ਖੇਤਰਾਂ ਵਿਚ ਸੁਰੱਖਿਆ ਵਧੇਰੇ ਸਖਤ ਹੈ।

ਇਸ ਦੇ ਨਾਲ ਹੀ ਪਾਕਿਸਤਾਨ ਦੀਆਂ ਚੇਤਾਵਨੀਆਂ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਰਿਹਾ ਹੈ। ਕੰਟਰੋਲ ਰੇਖਾ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਭਾਰਤੀ ਫੌਜ ਹਰ ਤਰ੍ਹਾਂ ਦੀ ਕਾਰਵਾਈ 'ਤੇ ਨਜ਼ਰ ਰੱਖ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਪੀਓਕੇ ਤੋਂ ਘੁਸਪੈਠ ਕਰਨ ਦੀ ਤਿਆਰੀ ਕਰ ਰਹੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।