ਮਹਿੰਦਰਪਾਲ ਸਿੰਘ, ਲਵਪ੍ਰੀਤ ਸਿੰਘ ਤੇ ਗੁਰਤੇਜ ਸਿੰਘ ਨੇ ਵੀਡੀਉ ਕਾਨਫ਼ਰੰਸਿੰਗ ਰਾਹੀ ਪੇਸ਼ੀ ਭੁਗਤੀ
ਬੀਤੇ ਜੂਨ ਮਹੀਨੇ ਦੌਰਾਨ ਦਿੱਲੀ ਸਪੈਸ਼ਲ ਸੈਲ ਦੀ ਪੁਲਿਸ ਵਲੋਂ ਲੰਗਰ ਦੀ ਸੇਵਾ ਕਰਦੇ ਨੌਜੁਵਾਨਾਂ ਨੂੰ ਫੜ ਕੇ ਉਨ੍ਹਾਂ ਉਤੇ ਸੰਗੀਨ ਧਾਰਾਵਾਂ ਲਗਾ ਕੇ...
ਨਵੀਂ ਦਿੱਲੀ, 8 ਅਗੱਸਤ (ਸੁਖਰਾਜ ਸਿੰਘ) : ਬੀਤੇ ਜੂਨ ਮਹੀਨੇ ਦੌਰਾਨ ਦਿੱਲੀ ਸਪੈਸ਼ਲ ਸੈਲ ਦੀ ਪੁਲਿਸ ਵਲੋਂ ਲੰਗਰ ਦੀ ਸੇਵਾ ਕਰਦੇ ਨੌਜੁਵਾਨਾਂ ਨੂੰ ਫੜ ਕੇ ਉਨ੍ਹਾਂ ਉਤੇ ਸੰਗੀਨ ਧਾਰਾਵਾਂ ਲਗਾ ਕੇ ਦਿੱਲੀ ਦੀਆਂ ਵੱਖ-ਵੱਖ ਜੇਲਾਂ ਅੰਦਰ ਬੰਦ ਕਰ ਦਿਤਾ ਗਿਆ ਹੈ। ਭੇਜੀ ਜਾਣਕਾਰੀ ਮੁਤਾਬਕ ਇਸ ਮਾਮਲੇ ਵਿਚ ਮਹਿੰਦਰਪਾਲ ਸਿੰਘ, ਲਵਪ੍ਰੀਤ ਅਤੇ ਗੁਰਤੇਜ ਨੂੰ ਵੀਡਿਉ ਕਾਨਫ਼ਰੰਸਿੰਗ ਰਾਹੀ ਏਐਸਜੇ ਧਰਮਿੰਦਰ ਰਾਣਾ ਦੀ ਅਦਾਲਤ ਅੰਦਰ ਪੇਸ਼ ਕੀਤਾ ਗਿਆ।
ਮਹਿੰਦਰਪਾਲ ਸਿੰਘ ਤਿਹਾੜ ਜੇਲ, ਲਵਪ੍ਰੀਤ ਅਤੇ ਗੁਰਤੇਜ ਮੰਡੋਲੀ ਜੇਲ ਅੰਦਰ ਬੰਦ ਹਨ। ਇਸ ਮਾਮਲੇ ਵਿਚ ਅਦਾਲਤ ਅੰਦਰ ਪੁਲਿਸ ਵਲੋਂ ਚਾਰਜਸ਼ੀਟ ਦਾਇਰ ਨਹੀਂ ਕੀਤੀ ਜਾ ਸਕੀ, ਜਿਸ ਕਰ ਕੇ ਮਾਮਲੇ ਅੰਦਰ ਕਿਸੇ ਕਿਸਮ ਦੀ ਕੋਈ ਕਾਰਵਾਈ ਨਹੀਂ ਹੋਈ। ਉਕਤ ਚਲ ਰਹੇ ਮਾਮਲੇ ਦੀ ਅਗਲੀ ਸੁਣਵਾਈ 9 ਸਤੰਬਰ ਨੂੰ ਹੋਵੇਗੀ। ਇਨ੍ਹਾਂ ਵਲੋਂ ਪੇਸ਼ ਹੋਏ ਵਕੀਲ ਭਾਈ ਪਰਮਜੀਤ ਸਿੰਘ ਨੇ ਜੱਜ ਸਾਹਿਬ ਕੋਲੋਂ ਇਜਾਜ਼ਤ ਲੈ ਕੇ ਜੇਲਾਂ ਵਿਚ ਬੰਦ ਸਿੰਘਾਂ ਨਾਲ ਗਲਬਾਤ ਕੀਤੀ ਤੇ ਉਨ੍ਹਾਂ ਨੂੰ ਜੇਲ 'ਚ ਰਹੀਆਂ ਪ੍ਰੇਸ਼ਾਨੀਆਂ ਬਾਰੇ ਪੁਛਿਆ ਤਾਂ ਗੁਰਤੇਜ ਸਿੰਘ ਨੇ ਦਸਿਆ ਕਿ ਉਸ ਨੂੰ ਜੇਲ ਅੰਦਰ ਪਹਿਲੀ ਮੰਜ਼ਿਲ ਉਤੇ ਬੰਦ ਕੀਤਾ ਗਿਆ ਹੈ।