PM ਮੋਦੀ ਅੱਜ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਅਗਲੀ ਕਿਸ਼ਤ ਕਰਨਗੇ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਲਾਭਪਾਤਰੀਆਂ ਨਾਲ ਕਰਨਗੇ ਗੱਲਬਾਤ

Kisan Sanman Nidhi Yojana

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਅਗਲੀ ਕਿਸ਼ਤ ਜਾਰੀ ਕਰਨਗੇ। ਇਸ ਦੇ ਤਹਿਤ ਸਵੇਰੇ 12.30 ਵਜੇ 9.75 ਕਰੋੜ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 19500 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਕਮ ਟ੍ਰਾਂਸਫਰ ਕੀਤੀ ਜਾਵੇਗੀ।

ਪੀਐਮਓ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਪੀਐਮ ਨਰਿੰਦਰ ਮੋਦੀ ਕੁਝ ਲਾਭਪਾਤਰੀ ਕਿਸਾਨਾਂ ਨਾਲ ਵੀ ਗੱਲਬਾਤ ਕਰਨਗੇ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਰਾਸ਼ਟਰ ਨੂੰ ਵੀ ਸੰਬੋਧਨ ਕਰਨਗੇ।

ਇਸ ਯੋਜਨਾ ਦੇ ਤਹਿਤ, ਕਿਸਾਨ ਪਰਿਵਾਰਾਂ ਨੂੰ ਹਰ ਸਾਲ ਚਾਰ ਕਿਸ਼ਤਾਂ ਵਿੱਚ 6000 ਰੁਪਏ ਦੀ ਸਹਾਇਤਾ ਦਿੱਤੀ ਜਾਣੀ ਹੈ। ਇਸ ਯੋਜਨਾ ਦੇ ਤਹਿਤ ਹੁਣ ਤੱਕ ਕਿਸਾਨਾਂ ਨੂੰ 1.38 ਲੱਖ ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ।