ਲੜਕੀਆਂ ਨਾਲ ਛੇੜਛਾੜ ਅਤੇ ਬਲਾਤਕਾਰ ਕਰਨ ਵਾਲਿਆਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ, ਰਾਜਸਥਾਨ ਦੇ ਮੁੱਖ ਮੰਤਰੀ ਨੇ ਕੀਤਾ ਐਲਾਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੁਲਿਸ ਥਾਣਿਆਂ ਵਿਚ ਹਿਸਟਰੀਸ਼ੀਟਰ ਵਾਂਗ ਰੱਖਿਆ ਜਾਵੇਗਾ ਰਿਕਾਰਡ

Ashok Gehlot

 

ਜੈਪੁਰ: ਰਾਜਸਥਾਨ ਵਿਚ ਲੜਕੀਆਂ ਨਾਲ ਛੇੜਛਾੜ, ਬਲਾਤਕਾਰ ਅਤੇ ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਹੁਣ ਸਰਕਾਰੀ ਨੌਕਰੀ ਨਹੀਂ ਮਿਲੇਗੀ। ਅਜਿਹਾ ਕਰਨ ਵਾਲਿਆਂ ਦਾ ਪੁਲਿਸ ਵਲੋਂ ਹਿਸਟਰੀਸ਼ੀਟਰ ਵਾਂਗ ਰਿਕਾਰਡ ਰੱਖਿਆ ਜਾਵੇਗਾ। ਸੂਬੇ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਜ਼ਰੀਏ ਇਸ ਦੀ ਜਾਣਕਾਰੀ ਦਿਤੀ ਹੈ। ਮੁੱਖ ਮੰਤਰੀ ਗਹਿਲੋਤ ਨੇ ਟਵੀਟ ਕੀਤਾ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਲੜਕੀਆਂ, ਔਰਤਾਂ ਨਾਲ ਛੇੜਛਾੜ ਕਰਨ ਵਾਲੇ, ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀਆਂ ਅਤੇ ਬਦਮਾਸ਼ਾਂ ਨੂੰ ਸਰਕਾਰੀ ਨੌਕਰੀ ਤੋਂ ਬੈਨ ਕਰ ਦਿਤਾ ਜਾਵੇਗਾ।

ਇਹ ਵੀ ਪੜ੍ਹੋ: ਕਰਜ਼ੇ ਦੀ ਭੇਂਟ ਚੜ੍ਹਿਆ ਇੱਕ ਹੋਰ ਕਿਸਾਨ : 3 ਏਕੜ ਜ਼ਮੀਨ ਦੇ ਮਾਲਕ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

ਇਸ ਦੇ ਲਈ ਹਿਸਟਰੀਸ਼ੀਟਰ ਵਾਂਗ ਥਾਣਿਆਂ ਵਿਚ ਛੇੜਛਾੜ ਕਰਨ ਵਾਲਿਆਂ ਦਾ ਰਿਕਾਰਡ ਵੀ ਰੱਖਿਆ ਜਾਵੇਗਾ। ਸੂਬਾ ਸਰਕਾਰ/ਪੁਲਿਸ ਵਲੋਂ ਜਾਰੀ ਕੀਤੇ ਗਏ ਸਰਟੀਫਿਕੇਟ 'ਤੇ ਇਹ ਲਿਖਿਆ ਜਾਵੇਗਾ ਕਿ ਇਹ ਲੋਕ ਛੇੜਛਾੜ ਦੀਆਂ ਘਟਨਾਵਾਂ 'ਚ ਸ਼ਾਮਲ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਦਾ ਸਮਾਜਕ ਬਾਈਕਾਟ ਕਰਨਾ ਜ਼ਰੂਰੀ ਹੈ।

ਇਹ ਵੀ ਪੜ੍ਹੋ: ਆਸਮਾਨ ਛੂਹ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ :ਚੰਡੀਗੜ੍ਹ ’ਚ 200 ਰੁਪਏ ਪ੍ਰਤੀ ਕਿਲੋ ਵਿਕ ਰਹੇ ਟਮਾਟਰ

ਦੱਸ ਦੇਈਏ ਕਿ ਮੁੱਖ ਮੰਤਰੀ ਅਸ਼ੋਕ ਗਲਹੋਤ ਨੇ ਪੇਂਡੂ ਅਤੇ ਸ਼ਹਿਰੀ ਉਲੰਪਿਕ ਦੇ ਉਦਘਾਟਨ ਪ੍ਰੋਗਰਾਮ ਵਿਚ ਬਦਮਾਸ਼ਾਂ ਦੇ ਪੱਕੇ ਇਲਾਜ ਦੀ ਗੱਲ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਬਦਮਾਸ਼ ਔਰਤਾਂ ਅਤੇ ਲੜਕੀਆਂ ਨੂੰ ਤੰਗ ਕਰਦੇ ਹਨ। ਅਸੀਂ ਉਨ੍ਹਾਂ ਦੇ ਨਾਮ ਆਰ.ਪੀ.ਐਸ.ਸੀ. ਅਤੇ ਸਟਾਫ਼ ਸਿਲੈਕਸ਼ਨ ਬੋਰਡ ਨੂੰ ਭੇਜਾਂਗੇ।ਮੁੱਖ ਮੰਤਰੀ ਨੇ ਅਪਣੇ ਹੁਕਮਾਂ ਵਿਚ ਸਪੱਸ਼ਟ ਕਿਹਾ ਹੈ ਕਿ ਛੇੜਛਾੜ ਕਰਨ ਵਾਲਿਆਂ ਦਾ ਰਿਕਾਰਡ ਰੱਖਿਆ ਜਾਵੇਗਾ। ਇਸ ਤੋਂ ਬਾਅਦ ਇਹ ਸਾਰੇ ਨਾਂਅ ਆਰ.ਪੀ.ਐਸ.ਸੀ., ਸਟਾਫ ਸਿਲੈਕਸ਼ਨ ਬੋਰਡ ਨੂੰ ਭੇਜੇ ਜਾਣਗੇ। ਜੇਕਰ ਕੋਈ ਵੀ ਅਜਿਹਾ ਵਿਅਕਤੀ ਸਰਕਾਰੀ ਨੌਕਰੀ ਲਈ ਅਪਲਾਈ ਕਰਦਾ ਹੈ ਤਾਂ ਰਿਕਾਰਡ ਨਾਲ ਮੇਲ ਖਾਣ ਤੋਂ ਬਾਅਦ ਉਸ ਦੀ ਅਰਜ਼ੀ ਰੱਦ ਕਰ ਦਿਤੀ ਜਾਵੇਗੀ।

ਇਹ ਵੀ ਪੜ੍ਹੋ: ਭਤੀਜੇ ਨੇ ਅਪਣੇ ਚਾਚਿਆਂ ਦਾ ਬੇਰਹਿਮੀ ਨਾਲ ਕੀਤਾ ਕਤਲ 

ਦੱਸ ਦੇਈਏ ਕਿ ਪਿਛਲੇ ਪੰਜ-ਛੇ ਮਹੀਨਿਆਂ 'ਚ ਸੂਬੇ ਵਿਚ ਔਰਤਾਂ ਵਿਰੁਧ ਅਪਰਾਧਾਂ ਦੇ ਕਈ ਗੰਭੀਰ ਮਾਮਲੇ ਸਾਹਮਣੇ ਆਏ, ਜਿਸ ਕਾਰਨ ਗਹਿਲੋਤ ਸਰਕਾਰ ਲਗਾਤਾਰ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਰਹੀ। ਕਾਂਗਰਸ ਸਰਕਾਰ 'ਚ ਮੰਤਰੀ ਰਹਿ ਚੁੱਕੇ ਰਾਜਿੰਦਰ ਗੁੱਢਾ ਨੇ ਵੀ ਔਰਤਾਂ ਵਿਰੁਧ ਅਪਰਾਧਾਂ ਨੂੰ ਲੈ ਕੇ ਅਪਣੀ ਹੀ ਸਰਕਾਰ ਨੂੰ ਘੇਰਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰ ਦਿਤਾ ਗਿਆ।