Weather News: ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ 'ਚ ਭਾਰੀ ਮੀਂਹ

ਏਜੰਸੀ

ਖ਼ਬਰਾਂ, ਰਾਸ਼ਟਰੀ

Weather News: ਪੰਜਾਬ-ਚੰਡੀਗੜ੍ਹ 'ਚ ਹਾਲਾਤ ਖਰਾਬ, 42-53 ਫੀਸਦੀ ਘੱਟ ਮੀਂਹ

Heavy rain in Himachal districts of Punjab

 

Weather News: ਪੰਜਾਬ 'ਚ ਵੀਰਵਾਰ-ਸ਼ੁੱਕਰਵਾਰ ਦੀ ਅੱਧੀ ਰਾਤ ਤੋਂ ਹੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੀਰਵਾਰ ਨੂੰ ਇਕ ਵਾਰ ਫਿਰ ਤਾਪਮਾਨ 'ਚ ਮਾਮੂਲੀ ਵਾਧਾ ਦੇਖਿਆ ਗਿਆ। ਸੰਭਾਵਨਾਵਾਂ ਦੇ ਬਾਵਜੂਦ ਪੰਜਾਬ 'ਚ ਬਾਰਿਸ਼ ਅਸਾਧਾਰਨ ਹੈ, ਜਿਸ ਕਾਰਨ ਤਾਪਮਾਨ 'ਚ ਵਾਧਾ ਹੋ ਰਿਹਾ ਹੈ।

ਪੜ੍ਹੋ ਇਹ ਖ਼ਬਰ :  Bangladesh News: ਭਾਰਤ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ 100 ਤੋਂ ਵੱਧ ਬੰਗਲਾਦੇਸ਼ੀ ਬੀਐਸਐਫ਼ ਨੇ ਰੋਕੇ

ਇਸ ਦੇ ਨਾਲ ਹੀ ਵੀਰਵਾਰ ਨੂੰ ਪੰਜਾਬ ਦੇ ਫਰੀਦਕੋਟ ਦਾ ਤਾਪਮਾਨ 36.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਦਕਿ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪਰ ਭਲਕੇ ਯਾਨੀ ਸ਼ਨੀਵਾਰ ਨੂੰ ਹਿਮਾਚਲ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਤੋਂ ਇਲਾਵਾ ਹੋਰ ਇਲਾਕਿਆਂ 'ਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।

(For more Punjabi news apart from Heavy rain in Himachal districts of Punjab, stay tuned to Rozana Spokesman)