ਕੋਰੋਨਾ: ਬੀਤੇ 24 ਘੰਟਿਆਂ 'ਚ ਆਏ 43,263 ਨਵੇਂ ਕੇਸ, 338 ਲੋਕਾਂ ਦੀ ਹੋਈ ਮੌਤ 

ਏਜੰਸੀ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਕੁੱਲ ਕੇਸਾਂ ਵਿਚੋਂ 1.19% ਐਕਟਿਵ ਕੇਸ ਹਨ।

Corona Virus

ਨਵੀਂ ਦਿੱਲੀ - ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ (Corona virus)  ਵਿਚ ਲਗਾਤਾਰ ਉਤਰਾਅ -ਚੜ੍ਹਾਅ ਆ ਰਿਹਾ ਹੈ। ਇਕ ਵਾਰ ਫਿਰ ਕੋਰੋਨਾ ਦੇ ਮਾਮਲਿਆਂ ਵਿਚ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ। ਅੱਜ ਯਾਨੀ ਵੀਰਵਾਰ ਨੂੰ ਕੋਰੋਨਾ ਦੇ 43,263 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਹੈ। ਇਸ ਵੇਲੇ ਦੇਸ਼ ਵਿਚ ਕੁੱਲ ਕੇਸਾਂ ਵਿਚੋਂ 1.19% ਐਕਟਿਵ ਕੇਸ ਹਨ।

ਇਸ ਦੇ ਨਾਲ ਹੀ ਰਿਕਵਰੀ ਰੇਟ ਵੀ ਪਹਿਲਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਹੈ। ਇਸ ਵੇਲੇ ਰਿਕਵਰੀ ਰੇਟ 97.48 ਫੀਸਦੀ ਹੈ। ਕੋਰੋਨਾ ਕਾਰਨ 24 ਘੰਟਿਆਂ ਦੌਰਾਨ 338 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਰਿਕਵਰੀ ਰੇਟ ਫਿਲਹਾਲ 97.48 ਫੀਸਦੀ ਹੈ। ਪਿਛਲੇ 24 ਘੰਟਿਆਂ ਵਿਚ ਠੀਕ ਹੋਏ ਲੋਕਾਂ ਦੀ ਗਿਣਤੀ 40,567 ਹੈ। ਇਸ ਨਾਲ ਦੇਸ਼ ਵਿਚ ਹੁਣ ਤੱਕ 3,23,04,618 ਲੋਕ ਠੀਕ ਹੋ ਚੁੱਕੇ ਹਨ। ਹਫਤਾਵਾਰੀ ਸਕਾਰਾਤਮਕਤਾ (Coronavirus Third Wave) ਦਰ ਪਿਛਲੇ 76 ਦਿਨਾਂ ਵਿਚ 3% (2.43%) ਤੋਂ ਘੱਟ ਰਹੀ ਹੈ। ਉਸੇ ਸਮੇਂ, ਪਿਛਲੇ 10 ਦਿਨਾਂ ਦੀ ਸਕਾਰਾਤਮਕਤਾ ਦਰ 2.38%ਹੈ। 

ਇਹ ਵੀ ਪੜ੍ਹੋ -  ਸਾਬਕਾ IPS ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਕੋਰੋਨਾ ਦੇ ਤਾਜ਼ਾ ਅੰਕੜੇ 
ਪਿਛਲੇ 24 ਘੰਟਿਆਂ ਵਿਚ ਕੁੱਲ ਨਵੇਂ ਕੇਸ - 43,263
ਪਿਛਲੇ ਇੱਕ ਦਿਨ ਵਿਚ ਕੁੱਲ ਮੌਤਾਂ - 338
ਭਾਰਤ ਵਿਚ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ - 3,93,614

ਦੇਸ਼ ਵਿਚ ਹੁਣ ਤੱਕ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 33,139,981 
ਹੁਣ ਤੱਕ ਠੀਕ ਹੋਏ ਮਰੀਜ਼ਾਂ ਦੀ ਕੁੱਲ ਸੰਖਿਆ - 32,304,618
ਦੇਸ਼ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁੱਲ ਸੰਖਿਆ - 4,41,749 

ਇਹ ਵੀ ਪੜ੍ਹੋ -  ਰੋਜ਼ੀ ਰੋਟੀ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਕੋਰੋਨਾ ਵਿਰੁੱਧ ਟੀਕਾਕਰਨ ਪ੍ਰੋਗਰਾਮ ਦੇਸ਼ ਵਿਚ ਤੇਜ਼ੀ ਨਾਲ ਚੱਲ ਰਿਹਾ ਹੈ। ਹੁਣ ਤੱਕ ਦੇਸ਼ ਦੇ 71.65 ਕਰੋੜ ਲੋਕਾਂ ਨੂੰ ਕੋਰੋਨਾ ਦੀ ਖੁਰਾਕ ਦਿੱਤੀ ਜਾ ਚੁੱਕੀ ਹੈ। ਭਾਰਤ ਵਿਚ ਹੁਣ ਤੱਕ ਟੀਕੇ ਦੀ ਕੁੱਲ 71,57,85,146 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਵਿਚੋਂ 54,74,35,320 ਲੋਕਾਂ ਨੂੰ ਪਹਿਲੀ ਖ਼ੁਰਾਕ ਦਿੱਤੀ ਗਈ ਹੈ ਅਤੇ 16,85,17,856 ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ 53.68 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ।