ਸਾਬਕਾ IPS ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਾਬਕਾ ਆਈਪੀਐਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

Iqbal Singh Lalpura To Head National Minorities Commission

 

ਨਵੀਂ ਦਿੱਲੀ: ਸਾਬਕਾ ਆਈਪੀਐਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ (Former IPS officer Iqbal Singh Lalpura) ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸੂਤਰਾਂ ਨੇ ਬੁਧਵਾਰ ਨੂੰ ਇਹ ਜਾਣਕਾਰੀ ਦਿਤੀ।

ਹੋਰ ਪੜ੍ਹੋ: ਕਾਂਗਰਸ ਹਾਈ ਕਮਾਂਡ ਦੀਆਂ ਮਸਖ਼ਰੀਆਂ, ਅਖੇ ਕੈਪਟਨ ਸਿੱਧੂ ਲੜਾਈ ਕਾਂਗਰਸ ਨੂੰ ਫ਼ਾਇਦਾ ਪਹੁੰਚਾ ਰਹੀ ਹੈ!

ਲਾਲਪੁਰਾ ਹੁਣ ਤਕ ਭਾਜਪਾ ਦੇ ਬੁਲਾਰੇ (BJP spokesperson) ਦੀ ਭੂਮਿਕਾ ਨਿਭਾ ਰਿਹਾ ਸੀ ਅਤੇ ਘੱਟ ਗਿਣਤੀ ਸਿੱਖ ਭਾਈਚਾਰੇ ਵਿਚੋਂ ਆਉਂਦੇ ਹਨ। ਇਸ ਤੋਂ ਪਹਿਲਾਂ, ਗਯੂਰੁਲ ਹਸਨ ਰਿਜਵੀ ਕਮਿਸ਼ਨ ਦੇ ਚੇਅਰਮੈਨ ਸਨ ਜਿਨ੍ਹਾਂ ਦਾ ਕਾਰਜਕਾਲ ਪਿਛਲੇ ਸਾਲ ਮਈ ਵਿਚ ਖ਼ਤਮ ਹੋਇਆ ਸੀ।

ਹੋਰ ਪੜ੍ਹੋ: ਕੱਚੇ ਅਧਿਆਪਕਾਂ ਦੇ ਸੰਘਰਸ਼ ਅੱਗੇ ਝੁਕੀ ਸਰਕਾਰ, ਮੰਗਾਂ ਦੇ ਹੱਕ ਵਿਚ ਨੋਟੀਫ਼ੀਕੇਸ਼ਨ ਕੀਤਾ ਜਾਰੀ

ਦੱਸ ਦਈਏ ਕਿ ਇਕਬਾਲ ਸਿੰਘ ਲਾਲਪੁਰਾ 1978 ਦੇ ਸਿੱਖ ਨਿਰੰਕਾਰੀ ਕੇਸ ਵਿਚ ਜਾਂਚ ਅਧਿਕਾਰੀ ਸਨ। ਉਹ 1981 ਵਿਚ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਨੂੰ ਗ੍ਰਿਫ਼ਤਾਰ ਕਰਨ ਲਈ ਬਣਾਈ ਗਈ ਤਿੰਨ ਮੈਂਬਰੀ ਟੀਮ ਦਾ ਹਿੱਸਾ ਸਨ। ਇਕਬਾਲ ਸਿੰਘ 2012 ਵਿਚ ਭਾਜਪਾ ’ਚ ਸ਼ਾਮਲ ਹੋਏ।