ਮਨੋਹਰ ਲਾਲ ਖੱਟਰ ਨੇ ਦਿੱਤਾ ਕਿਸਾਨਾਂ ਦੇ ਸਿਰ ਫੋੜਣ ਦਾ ਆਦੇਸ਼ : ਸੁਰਜੇਵਾਲ  

ਏਜੰਸੀ

ਖ਼ਬਰਾਂ, ਰਾਸ਼ਟਰੀ

ਖੱਟਰ ਦੇ ਆਦੇਸ਼ ਦੇਣ ਕਰ ਕੇ ਹੀ ਨਹੀਂ ਹੋ ਰਹੀ SDM ਵਿਰੁੱਧ ਕਾਰਵਾਈ

Randeep Surjewala

ਕਰਨਾਲ: ਕਰਨਾਲ ਲਾਠੀਚਾਰਜ ਦੇ ਵਿਰੋਧ ਵਿਚ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਡੇਰਾ ਲਗਾ ਲਿਆ ਹੈ। ਇਹ ਪ੍ਰਦਰਸ਼ਨ ਤੀਜੇ ਦਿਨ ਵੀ ਜਾਰੀ ਹੈ ਕੇ ਕਿਸਾਨ ਐਸਡੀਐਮ ਆਯੂਸ਼ ਸਿੰਘ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਸਿਆਸੀ ਪਾਰਟੀਆਂ ਵੀ ਇਸ ਮਾਮਲੇ ਵਿਚ ਅਪਣੇ ਬਿਆਨ ਦੇ ਰਹੀਆਂ ਹਨ ਅਤੇ ਇੱਕ ਦੂਜੇ 'ਤੇ ਦੋਸ਼ ਲਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ।

ਇਸ ਕੜੀ ਵਿਚ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦੋਸ਼ ਲਾਇਆ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਸਡੀਐਮ ਨੂੰ ਕਿਸਾਨਾਂ ਦਾ ਸਿਰ ਫੋੜਣ ਦੇ ਹੁਕਮ ਦਿੱਤੇ ਸਨ। ਇਸੇ ਕਾਰਨ ਇਸ ਅਧਿਕਾਰੀ ਵਿਰੁੱਧ ਕੋਈ ਕਾਰਵਾਈ ਨਹੀਂ ਹੋਈ। ਇੱਕ ਵੀਡੀਓ ਸਾਂਝਾ ਕਰਦਿਆਂ ਉਨ੍ਹਾਂ ਨੇ ਟਵੀਟ ਕੀਤਾ ਕਿ ਕਰਨਾਲ ਲਾਠੀਚਾਰਜ ਦੀ ਸੱਚਾਈ ਸਭ ਦੇ ਸਾਹਮਣੇ ਆ ਗਈ ਹੈ।

ਕਿਸਾਨਾਂ ਦੇ ਬਿਜਲੀ ਕੱਟ ਅਤੇ ਇੰਟਰਨੈਟ ਬੰਦ ਹੋਣ ਕਾਰਨ ਕਿਸਾਨ ਝੁਕਣਗੇ ਨਹੀਂ। ਸਰਕਾਰ ਗੱਲ ਕਰਨ ਦੀ ਬਜਾਏ ਉਹਨਾਂ ਨੂੰ ਦਬਾ ਰਹੀ ਹੈ। ਮੋਦੀ, ਖੱਟਰ ਦੀ ਪੋਲ ਖੁੱਲ੍ਹ ਗਈ ਹੈ। ਸੁਰਜੇਵਾਲ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਹੈ। ਦੱਸ ਦਈਏ ਕਿ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿਚ ਐਸਪੀ ਇਹ ਕਹਿੰਦਾ ਹੋਇਆ ਦਿਖਾਈ ਦੇ ਰਿਹਾ ਹੈ ਕਿ ਜੋ ਵੀ ਲਾਠੀਚਾਰਜ ਦੀ ਘਟਨਾ ਵਾਪਰਦੀ ਹੈ, ਉਹ ਸਰਕਾਰੀ ਆਦੇਸ਼ਾਂ ਦੇ ਤਹਿਤ ਕੀਤੀ ਜਾਂਦੀ ਹੈ।